ਫੇਫੜਿਆਂ ਦਾ ਰੱਖੋ ਧਿਆਨ, ਇਨ੍ਹਾਂ ਚੀਜ਼ਾਂ ਨੂੰ ਡਾਈਟ ‘ਚ ਕਰੋ ਸ਼ਾਮਲ, ਰਹੋਗੇ ਹਮੇਸ਼ਾ ਤੰਦਰੁਸਤ

0
1152

HEALTHDESK | ਫੇਫੜੇ ਸਰੀਰ ਦਾ ਜ਼ਰੂਰੀ ਅੰਗ ਹਨ। ਇਹ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਖਰਾਬ ਲਾਈਫ ਸਟਾਈਲ ਕਾਰਨ ਫੇਫੜੇ ਕਮਜ਼ੋਰ ਹੋ ਸਕਦੇ ਹਨ। ਜੇਕਰ ਸਿਹਤਮੰਦ ਨਹੀਂ ਰਹਿੰਦੇ ਤਾਂ ਸਾਹ ਲੈਣ ‘ਚ ਤਕਲੀਫ ਹੁੰਦੀ ਹੈ। ਸਿਹਤਮੰਦ ਖੁਰਾਕ ਫੇਫੜਿਆਂ ਨੂੰ ਸਿਹਤਮੰਦ ਰੱਖਣ ਵਿਚ ਵੱਡੀ ਭੂਮਿਕਾ ਨਿਭਾਅ ਸਕਦੀ ਹੈ। ਆਓ ਦੱਸੀਏ ਫੇਫੜਿਆਂ ਨੂੰ ਮਜ਼ਬੂਤ ​​ਰੱਖਣ ਲਈ ਤੁਹਾਨੂੰ ਕੀ ਖਾਣਾ ਚਾਹੀਦਾ ਹੈ।

ਸਾਬਤ ਅਨਾਜ ਨੂੰ ਫੇਫੜਿਆਂ ਲਈ ਸਿਹਤਮੰਦ ਖੁਰਾਕ ਮੰਨਿਆ ਗਿਆ ਹੈ। ਇਸ ‘ਚ ਕਾਫੀ ਮਾਤਰਾ ‘ਚ ਫਾਈਬਰ, ਵਿਟਾਮਿਨ ਈ ਅਤੇ ਜ਼ਰੂਰੀ ਪੌਸ਼ਕ ਤੱਤ ਪਾਏ ਜਾਂਦੇ ਹਨ। ਇਹ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਆਪਣੀ ਖੁਰਾਕ ਵਿਚ ਕਣਕ, ਜੌਂ, ਮੂੰਗੀ ਆਦਿ ਤੋਂ ਬਣੇ ਭੋਜਨ ਸ਼ਾਮਲ ਕਰ ਸਕਦੇ ਹੋ।

ਹਰੀਆਂ ਸਬਜ਼ੀਆਂ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਫੇਫੜਿਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਬ੍ਰੋਕਲੀ, ਪਾਲਕ, ਬੀਨਜ਼ ਆਦਿ ਸਬਜ਼ੀਆਂ ਨੂੰ ਤੁਸੀਂ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਫੇਫੜਿਆਂ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਖੁਰਾਕ ਵਿਚ ਓਮੇਗਾ 3 ਫੈਟੀ ਐਸਿਡ ਨਾਲ ਭਰਪੂਰ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ।

ਫੇਫੜਿਆਂ ਨੂੰ ਮਜ਼ਬੂਤ ​​ਬਣਾਉਣ ਲਈ ਅਖਰੌਟ, ਮੇਥੀ ਦੇ ਬੀਜ, ਅਲਸੀ ਦੇ ਬੀਜ, ਚਰਬੀ ਵਾਲੀ ਮੱਛੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ।
ਚੁਕੰਦਰ ‘ਚ ਵਿਟਾਮਿਨ ਸੀ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਫੇਫੜਿਆਂ ਨੂੰ ਸਿਹਤਮੰਦ ਰੱਖਦੇ ਹਨ। ਤੁਸੀਂ ਚੁਕੰਦਰ ਦੇ ਜੂਸ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਸੇਬ ਵਿਚ ਵਿਟਾਮਿਨ ਈ ਅਤੇ ਵਿਟਾਮਿਨ ਸੀ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ। ਜੋ ਫੇਫੜਿਆਂ ਲਈ ਫਾਇਦੇਮੰਦ ਹੁੰਦੇ ਹਨ। ਇਹ ਸਰੀਰ ਦੀਆਂ ਹੋਰ ਬਿਮਾਰੀਆਂ ਨੂੰ ਦੂਰ ਕਰਨ ਵਿਚ ਮਦਦ ਕਰਦੇ ਹਨ। ਤੁਹਾਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸੇਬ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਸੰਤਰੇ ‘ਚ ਮੌਜੂਦ ਵਿਟਾਮਿਨ ਸੀ ਫੇਫੜਿਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਇਹ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਫੇਫੜਿਆਂ ਨੂੰ ਸਿਹਤਮੰਦ ਰੱਖਣ ਲਈ ਸੰਤਰੇ ਨੂੰ ਡਾਈਟ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।