<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ &&num;8216&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਚੋਰੀ-ਛਿਪੇ ਵੀ ਨਹੀਂ ਵਿਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹਰ ਪੰਜਾਬੀ ਨੂੰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਦੇ ਖਾਤਮੇ ਦੀ ਇਸ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੈਲੀ ਦੇ ਨਾਲ ਸੁਝਾਅ ਅਤੇ ਸ਼ਿਕਾਇਤ ਬਕਸੇ ਹੋਣ ਅਤੇ ਫ਼ਿਲਮ &&num;8216&semi;ਥਾਪੀ&&num;8217&semi; ਦੀ ਟੀਮ ਦੇ ਜਾਗਰੂਕਤਾ ਮੁਹਿੰਮ ਵਿੱਚ ਜੁੜਨ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਸਿੱਖਿਆ ਅਤੇ ਖੇਡਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਭਾਜਪਾ&comma; ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੂੰ ਨਸ਼ੇ ਫੈਲਾਉਣ ਅਤੇ ਪੰਜਾਬ ਦੇ ਅਕਸ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ।<&sol;p>&NewLine;<p>ਐਕਸ &&num;8216&semi;ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ&comma; ਜੋ ਕਿ &&num;8216&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਦੇ ਆਖਰੀ ਪੜਾਅ ਦੀ ਸ਼ੁਰੂਆਤ ਹੈ। ਨਸ਼ਿਆਂ ਵਿਰੁੱਧ ਲੜਾਈ ਇਕੱਲੀ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ&comma; ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਨੂੰ ਲੋਕ ਲਹਿਰ ਬਣਾਉਣਾ ਚਾਹੀਦਾ ਹੈ। ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਅਦਾਕਾਰਾ ਨੀਰੂ ਬਾਜਵਾ&comma; ਫ਼ਿਲਮ &&num;8216&semi;ਥਾਪੀ&&num;8217&semi; ਦੀ ਟੀਮ ਅਤੇ ਪੰਜਾਬ ਦੇ ਭਲੇ ਦੀ ਸੋਚ ਰੱਖਣ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ। ਪੰਜਾਬ ਗੁਰੂਆਂ&comma; ਪੀਰਾਂ&comma; ਸੰਤਾਂ&comma; ਸ਼ਹੀਦਾਂ&comma; ਖਿਡਾਰੀਆਂ ਅਤੇ ਬਹਾਦਰ ਜਰਨੈਲਾਂ ਦੀ ਧਰਤੀ ਹੈ। ਆਓ&comma; ਆਪਣੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਇਸ ਦੀ ਰੰਗਲਾ ਪੰਜਾਬ ਵਾਲੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਇਕੱਠੇ ਹੋਈਏ। ਇਨਕਲਾਬ ਜ਼ਿੰਦਾਬਾਦ।”<&sol;p>&NewLine;<p>ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਇਤਿਹਾਸਕ ਧਰਤੀ ਚੱਪੜਚਿੜੀ ਤੋਂ ਆਖਰੀ ਪੜਾਅ ਦੀ ਸ਼ੁਰੂਆਤ ਦਾ ਬਹੁਤ ਵੱਡਾ ਮਹੱਤਵ ਹੈ&comma; ਕਿਉਂਕਿ ਇਹ ਧਰਤੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਅਨਿਆਂ ਅਤੇ ਜ਼ੁਲਮ ਵਿਰੁੱਧ ਲੜੀ ਗਈ ਇਤਿਹਾਸਕ ਜੰਗ ਨਾਲ ਜੁੜੀ ਹੋਈ ਹੈ। ਉਹੀ ਸਾਹਸ&comma; ਕੁਰਬਾਨੀ ਅਤੇ ਦ੍ਰਿੜਤਾ ਦੀ ਭਾਵਨਾ ਪੰਜਾਬ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਅਗਵਾਈ ਦੇਵੇਗੀ।”<&sol;p>&NewLine;<p>ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;&&num;8217&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਮੁਹਿੰਮ ਨੂੰ ਇਕੱਲੀ ਸਰਕਾਰ ਨਹੀਂ ਜਿੱਤ ਸਕਦੀ&comma; ਇਸ ਲਈ ਹਰ ਪੰਜਾਬੀ ਨੂੰ ਇਕਜੁਟ ਹੋਣ ਦੀ ਲੋੜ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਖ਼ਤ ਮੁਹਿੰਮ ਛੇੜੀ ਹੈ ਅਤੇ ਮੈਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਾ ਹਾਂ। ਇਹ ਲੜਾਈ ਸਿਰਫ਼ ਤਸਕਰਾਂ ਵਿਰੁੱਧ ਨਹੀਂ ਹੈ&comma; ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਜੀਵਨ&comma; ਮਾਣ-ਸਤਿਕਾਰ ਅਤੇ ਭਵਿੱਖ ਦੀ ਰਾਖੀ ਕਰਨ ਲਈ ਹੈ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਬਾਈਕਰਾਂ ਦੀ ਇਹ ਰੈਲੀ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚੋਂ ਲੰਘੇਗੀ ਅਤੇ ਪਿੰਡਾਂ ਤੇ ਸ਼ਹਿਰਾਂ ਤੱਕ ਨਸ਼ਿਆਂ ਵਿਰੁੱਧ ਸੁਨੇਹਾ ਪਹੁੰਚਾਏਗੀ। ਸੂਬੇ ਦੀ ਭਲਾਈ ਅਤੇ ਵਿਕਾਸ ਲਈ ਲੋਕਾਂ ਦੇ ਸੁਝਾਅ ਇਕੱਠੇ ਕਰਨ ਵਾਸਤੇ ਰੈਲੀ ਦੇ ਨਾਲ ਵਿਸ਼ੇਸ਼ ਵਾਹਨ ਵੀ ਚੱਲੇਗਾ। ਇਹ ਪਹਿਲਕਦਮੀ ਲੋਕਾਂ ਦੀ ਭਾਈਵਾਲੀ ਨੂੰ ਮਜ਼ਬੂਤ ਕਰੇਗੀ ਅਤੇ ਜ਼ਮੀਨੀ ਪੱਧਰ &&num;8216&semi;ਤੇ ਜਾਗਰੂਕਤਾ ਫੈਲਾਏਗੀ&comma; ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਲੋਕ ਲਹਿਰ ਬਣ ਜਾਵੇਗੀ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਰੈਲੀ ਦੌਰਾਨ ਲੋਕਾਂ ਲਈ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਜਾਂ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਇਕ ਸ਼ਿਕਾਇਤ ਬਕਸਾ ਵੀ ਮੌਜੂਦ ਹੋਵੇਗਾ। ਇਸ ਦਾ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਣਾ&comma; ਨਸ਼ਾਖ਼ੋਰੀ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਹਿੱਸਾ ਲੈਣ ਵਾਲੇ ਬਾਈਕਰ &&num;8216&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਮੁਹਿੰਮ ਦੇ ਅੰਬੈਂਸਡਰ ਹਨ&comma; ਜੋ ਇਸ ਨੇਕ ਉਪਰਾਲੇ ਰਾਹੀਂ ਸਮਾਜ ਦੀ ਸੇਵਾ ਕਰ ਰਹੇ ਹਨ।”<&sol;p>&NewLine;<p>ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਇਹ ਬਾਈਕਰ ਸਾਹਸ&comma; ਉਮੀਦ ਅਤੇ ਸੁਨਹਿਰੇ ਭਵਿੱਖ ਦਾ ਸੁਨੇਹਾ ਲੈ ਕੇ ਨਿਕਲੇ ਹਨ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ &&num;8216&semi;ਸੇਫ਼ ਪੰਜਾਬ&&num;8217&semi; ਹੈਲਪਲਾਈਨ ਰਾਹੀਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ।”<&sol;p>&NewLine;<p>ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤਬਾਹ ਕਰਨ ਦੇ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ&comma; &OpenCurlyDoubleQuote;ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਣ ਵਾਲੇ ਡਰੋਨਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਹੱਦਾਂ &&num;8216&semi;ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਗਿਆ ਹੈ। ਸਰਕਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਰੋਕਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਯਤਨਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ।”<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਪੰਜਾਬ ਗੁਰੂ ਸਾਹਿਬਾਨ&comma; ਸੰਤਾਂ ਅਤੇ ਪੀਰਾਂ-ਪੈਗਬੰਰਾਂ ਦੀ ਪਵਿੱਤਰ ਧਰਤੀ ਹੈ। ਅਸੀਂ ਨਸ਼ਿਆਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਬਰਬਾਦ ਨਹੀਂ ਕਰਨ ਦੇ ਸਕਦੇ। ਸਰਕਾਰ ਦ੍ਰਿੜਤਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।”<&sol;p>&NewLine;<p>ਰੋਜ਼ਗਾਰ ਦੇ ਮੌਕੇ ਸਿਰਜਣ &&num;8216&semi;ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਅਸੀਂ ਭਰਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਂਦੇ ਹੋਏ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ &&num;8216&semi;ਤੇ 70&comma;885 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਅਤੇ ਲਾਹੇਵੰਦ ਪਾਸੇ ਲਾਉਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸਾਡੇ ਯਤਨਾਂ ਦਾ ਮਹੱਤਵਪੂਰਨ ਹਿੱਸਾ ਹੈ।”<&sol;p>&NewLine;<p>ਪਿਛਲੀਆਂ ਸਰਕਾਰਾਂ &&num;8216&semi;ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸਾਲਾਂ ਦੀ ਅਣਦੇਖੀ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਮੌਕਿਆਂ ਤੋਂ ਵਾਂਝੇ ਰੱਖਿਆ ਅਤੇ ਸਾਡੀ ਸਰਕਾਰ ਲੋਕ-ਪੱਖੀ ਨੀਤੀਆਂ&comma; ਜਵਾਬਦੇਹ ਸ਼ਾਸਨ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਮੌਕੇ ਦੇ ਰਹੀ ਹੈ&comma; ਜਿਸ ਦਾ ਸਿੱਧਾ ਲਾਭ ਆਮ ਪਰਿਵਾਰਾਂ ਨੂੰ ਮਿਲ ਰਿਹਾ ਹੈ।”<&sol;p>&NewLine;<p>ਉਨ੍ਹਾਂ ਨੇ &&num;8216&semi;ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ&&num;8217&semi;&comma; ਮੁਫ਼ਤ ਬਿਜਲੀ&comma; ਆਮ ਆਦਮੀ ਕਲੀਨਿਕ&comma; ਬਿਹਤਰ ਸਕੂਲ ਸਿੱਖਿਆ&comma; ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ&comma; ਮਿਆਰੀ ਸਿਹਤ ਸਹੂਲਤਾਂ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਨੂੰ ਸਮਰਪਿਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਇਕ ਆਧੁਨਿਕ&comma; ਖੁਸ਼ਹਾਲ ਅਤੇ ਤਰੱਕੀਪਸੰਦ ਪੰਜਾਬ ਦੀ ਸਿਰਜਣਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਹਰ ਪਿੰਡ ਅਤੇ ਕਸਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਲਗਭਗ 15&comma;000 ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਕਮੇਟੀਆਂ ਦੇ ਲਗਭਗ 1&period;25 ਲੱਖ ਮੈਂਬਰ ਨਸ਼ਾ-ਵਿਰੋਧੀ ਵਲੰਟੀਅਰਾਂ ਵਜੋਂ ਕੰਮ ਕਰ ਰਹੇ ਹਨ।&&num;8221&semi;<&sol;p>&NewLine;<p>ਉਨ੍ਹਾਂ ਕਿਹਾ&comma; &&num;8220&semi;81&comma;000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ&comma; 3&comma;900 ਕਿਲੋ ਹੈਰੋਇਨ ਅਤੇ 983 ਕਿਲੋ ਅਫੀਮ ਜ਼ਬਤ ਕੀਤੀ ਗਈ ਹੈ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਜ਼ਾ ਦਿਵਾਉਣ ਦੀ ਦਰ 89 ਫ਼ੀਸਦੀ ਤੱਕ ਪਹੁੰਚ ਗਈ ਹੈ।&&num;8221&semi;<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ&comma; &&num;8220&semi;ਕੁੱਲ 51&comma;979 ਨਾਗਰਿਕਾਂ ਨੇ &&num;8216&semi;ਸੇਫ ਪੰਜਾਬ&&num;8217&semi; ਹੈਲਪਲਾਈਨ ਰਾਹੀਂ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ&comma; ਜਿਸ ਦੇ ਨਤੀਜੇ ਵਜੋਂ 25&comma;339 ਗ੍ਰਿਫਤਾਰੀਆਂ ਹੋਈਆਂ ਹਨ। ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਸਦਕਾ 4&comma;000 ਤੋਂ ਵੱਧ ਐਫ&period;ਆਈ&period;ਆਰ&period; ਦਰਜ ਕੀਤੀਆਂ ਗਈਆਂ ਹਨ ਅਤੇ 5&comma;000 ਗ੍ਰਿਫਤਾਰੀਆਂ ਹੋਈਆਂ ਹਨ। &&num;8216&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਮੁਹਿੰਮ ਤਹਿਤ&comma; ਪੰਜਾਬ ਪੁਲਿਸ ਨੇ 17 ਮਹੀਨਿਆਂ ਵਿੱਚ 75&comma;000 ਤੋਂ ਵੱਧ ਜਨਤਕ ਮੀਟਿੰਗਾਂ ਕੀਤੀਆਂ ਹਨ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਨਸ਼ਿਆਂ ਦੇ ਆਦੀ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ&comma; ਜਿਸ ਨਾਲ ਉਹ ਆਪਣੀ ਇਸ ਆਦਤ ਤੋਂ ਛੁਟਕਾਰਾ ਪਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਨਾਲ ਸੰਪਰਕ ਕਰਨ ਲਈ ਉਤਸ਼ਾਹਿਤ ਹੋਏ ਹਨ। ਇੱਕ ਸਾਲ ਵਿੱਚ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਭਗ ਤਿੰਨ ਗੁਣਾ ਹੋ ਗਈ ਹੈ ਅਤੇ ਇਲਾਜ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਇਨ੍ਹਾਂ ਕੇਂਦਰਾਂ ਵਿੱਚ 40&comma;000 ਤੋਂ ਵੱਧ ਮਰੀਜ਼ ਇਲਾਜ ਲਈ ਪਹੁੰਚੇ।&&num;8221&semi;<&sol;p>&NewLine;<p>ਉਨ੍ਹਾਂ ਕਿਹਾ&comma; &&num;8220&semi;ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਹੁਨਰ ਵਿਕਾਸ ਅਤੇ ਖੇਡ ਸਿਖਲਾਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਸ਼ਿਆਂ ਤੋਂ ਉਭਰ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਨੂੰ ਮੁੜ ਲੀਹ &OpenCurlyQuote;ਤੇ ਲਿਆਉਣ ਵਿੱਚ ਮਦਦ ਮਿਲ ਸਕੇ ਅਤੇ ਉਨ੍ਹਾਂ ਨੂੰ ਦੁਬਾਰਾ ਨਸ਼ੇ ਵੱਲ ਜਾਣ ਤੋਂ ਰੋਕਿਆ ਜਾ ਸਕੇ। ਮਾਰਚ 2025 ਤੋਂ 21 ਜ਼ਿਲ੍ਹਿਆਂ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ।&&num;8221&semi;<&sol;p>&NewLine;<p>ਇਸ ਸਾਲ ਸ਼ੁਰੂ ਕੀਤੀ ਗਈ &&num;8216&semi;ਸੂਰਮੇ&&num;8217&semi; ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ&comma; &&num;8220&semi;ਇਸ ਪਹਿਲਕਦਮੀ ਰਾਹੀਂ ਉਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜੋ ਦੋ ਸਾਲਾਂ ਤੋਂ ਨਸ਼ਾ-ਮੁਕਤ ਰਹੇ ਹਨ। ਇਹ ਵਿਅਕਤੀ ਹੁਣ ਰੋਲ ਮਾਡਲ ਵਜੋਂ ਕੰਮ ਕਰ ਰਹੇ ਹਨ ਅਤੇ ਦੂਜਿਆਂ ਨੂੰ ਨਸ਼ਾ-ਮੁਕਤ ਜੀਵਨ ਵੱਲ ਸੇਧ ਦੇ ਰਹੇ ਹਨ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਅਗਲੀ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਨਸ਼ਾ-ਰੋਕੂ ਪ੍ਰੋਗਰਾਮ ਤਹਿਤ ਲਗਭਗ 7&period;5 ਲੱਖ ਵਿਦਿਆਰਥੀਆਂ ਨੂੰ ਨਾਲ ਜੋੜਿਆ ਗਿਆ ਹੈ। ਮੈਂ ਸਾਰੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਨਸ਼ਿਆਂ ਨੂੰ ਪੱਕੇ ਤੌਰ &&num;8216&semi;ਤੇ ਛੱਡ ਦੇਣ ਅਤੇ ਸਿੱਖਿਆ ਤੇ ਖੇਡਾਂ ਨੂੰ ਅਪਣਾਉਣ।&&num;8221&semi;<&sol;p>&NewLine;<p>ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਵਾਸਤੇ ਖੇਡ ਬਜਟ ਵਿੱਚ ਵੱਡਾ ਵਾਧਾ ਕੀਤਾ ਅਤੇ ਖੇਡਾਂ ਲਈ 1&comma;791 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ 3&comma;100 ਪੇਂਡੂ ਖੇਡ ਮੈਦਾਨ ਅਤੇ 3&comma;000 ਜਿੰਮ ਤਿਆਰ ਕੀਤੇ ਜਾ ਰਹੇ ਹਨ।<&sol;p>&NewLine;<p>ਨਸ਼ਿਆਂ ਨਾਲ ਨਜਿੱਠਣ ਵਿੱਚ ਖੇਡਾਂ ਦੀ ਭੂਮਿਕਾ &&num;8216&semi;ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ&comma; &&num;8220&semi;&&num;8216&semi;ਖੇਡਾਂ ਵਤਨ ਪੰਜਾਬ ਦੀਆਂ&&num;8217&semi; ਨੇ ਵੱਖ-ਵੱਖ ਉਮਰ ਵਰਗਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਖੇਡ ਸੱਭਿਆਚਾਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ&comma; ਜਿਸ ਵਿੱਚ ਪਰਿਵਾਰਾਂ ਦੀਆਂ ਤਿੰਨ ਪੀੜ੍ਹੀਆਂ ਵੱਖ-ਵੱਖ ਵਰਗਾਂ ਵਿੱਚ ਮੁਕਾਬਲਾ ਕਰ ਰਹੀਆਂ ਹਨ। ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਸੇਧ&comma; ਅਨੁਸ਼ਾਸਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ &&num;8216&semi;ਤੇ ਮੱਲਾਂ ਮਾਰਨ ਦੇ ਮੌਕੇ ਪ੍ਰਦਾਨ ਕਰਦੀਆਂ ਹਨ।&&num;8221&semi;<&sol;p>&NewLine;<p>ਭਾਰਤੀ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਪੁਰਸ਼ ਕ੍ਰਿਕਟ ਟੀਮ ਦੀ ਅਗਵਾਈ ਕਰ ਰਹੇ ਸ਼ੁਭਮਨ ਗਿੱਲ&comma; ਰਾਸ਼ਟਰੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵਜੋਂ ਹਰਮਨਪ੍ਰੀਤ ਕੌਰ ਅਤੇ ਜਾਪਾਨ ਵਿੱਚ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਆਈ ਖੇਡਾਂ ਦੌਰਾਨ ਭਾਰਤ ਦੀ ਸੋਨ ਤਗਮਾ ਜੇਤੂ ਹਾਕੀ ਟੀਮ ਦੀ ਅਗਵਾਈ ਕਰਨ ਵਾਲੇ ਹਰਮਨਪ੍ਰੀਤ ਸਿੰਘ ਦੀ ਅਹਿਮ ਭੂਮਿਕਾ ਬਾਰੇ ਦੱਸਿਆ।<&sol;p>&NewLine;<p>ਉਨ੍ਹਾਂ ਕਿਹਾ&comma; &&num;8220&semi;ਭਾਰਤੀ ਹਾਕੀ ਟੀਮ ਦੇ 11 ਵਿੱਚੋਂ 9 ਖ਼ਿਡਾਰੀ ਪੰਜਾਬ ਨਾਲ ਸਬੰਧਤ ਸਨ। ਅਸੀਂ ਬਾਸਕਟਬਾਲ ਵਿੱਚ ਪ੍ਰੀਤਪਾਲ ਸਿੰਘ ਬਰਾੜ ਦੀ ਅਗਵਾਈ ਦੀ ਵੀ ਸ਼ਲਾਘਾ ਕਰਦੇ ਹਾਂ।&&num;8221&semi;<&sol;p>&NewLine;<p>ਪੰਜਾਬ ਦੀ ਖੇਡ ਵਿਰਾਸਤ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਮਿਲਖਾ ਸਿੰਘ&comma; ਦਾਰਾ ਸਿੰਘ&comma; ਓਲੰਪੀਅਨ ਬਲਬੀਰ ਸਿੰਘ ਅਤੇ ਓਲੰਪੀਅਨ ਸੁਰਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਪੰਜਾਬ ਕੋਲ ਚੈਂਪੀਅਨ ਅਤੇ ਓਲੰਪੀਅਨ ਪੈਦਾ ਕਰਨ ਲਈ ਲੋੜੀਂਦੀ ਪ੍ਰਤਿਭਾ&comma; ਦ੍ਰਿੜ੍ਹ ਇਰਾਦਾ ਅਤੇ ਖੇਡ ਪਰੰਪਰਾ ਮੌਜੂਦ ਹੈ। ਸਰਕਾਰ ਇਸ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।&&num;8221&semi;<&sol;p>&NewLine;<p>ਸਿਨੇਮਾ ਜਗਤ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਫ਼ਿਲਮ ਸਿਟੀ ਬਣਾਈ ਜਾਵੇਗੀ।<&sol;p>&NewLine;<p>ਉਨ੍ਹਾਂ ਕਿਹਾ&comma; &&num;8220&semi;ਇਸ ਪ੍ਰਸਤਾਵਿਤ ਪ੍ਰੋਜੈਕਟ ਨਾਲ ਪੰਜਾਬੀ ਮਨੋਰੰਜਨ ਜਗਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਕਲਾਕਾਰਾਂ ਤੇ ਪੇਸ਼ੇਵਰਾਂ ਲਈ ਨਵੇਂ ਮੌਕੇ ਪੈਦਾ ਹੋਣਗੇ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਸੀਚੇਵਾਲ ਅਤੇ ਥਾਪਰ ਮਾਡਲਾਂ ਰਾਹੀਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤੇ ਕਾਇਆ-ਕਲਪ ਟਿਕਾਊ ਪੇਂਡੂ ਵਿਕਾਸ ਵੱਲ ਅਹਿਮ ਕਦਮ ਹੈ।&&num;8221&semi;<&sol;p>&NewLine;<p>ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ&comma; &&num;8220&semi;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਬਿਨਾਂ ਪੈਰੋਲ ਉਮਰ ਕੈਦ ਸਮੇਤ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਲਈ ਕਾਨੂੰਨ ਬਣਾਇਆ ਗਿਆ ਹੈ। ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਰਕਰਾਰ ਰੱਖਣ&comma; ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਅਤੇ ਅਜਿਹੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।&&num;8221&semi;<&sol;p>&NewLine;<p>ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਮੁਹਿੰਮ ਦੇ ਅੰਤਿਮ ਪੜਾਅ ਨੂੰ ਪੂਰੇ ਦ੍ਰਿੜ੍ਹ ਇਰਾਦੇ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗੇ ਵਧਾਇਆ ਜਾਵੇਗਾ। ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਇਸ ਦੇ ਲੋਕਾਂ ਲਈ ਸੁਰੱਖਿਅਤ&comma; ਸਿਹਤਮੰਦ ਤੇ ਖੁਸ਼ਹਾਲ ਭਵਿੱਖ ਸਿਰਜਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।&&num;8221&semi;<&sol;p>&NewLine;<p>ਇਸ ਮੌਕੇ ਕੈਬਨਿਟ ਮੰਤਰੀ ਡਾ&period; ਬਲਬੀਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;