ਕਿਸਾਨਾਂ ਤੇ ਹਰਿਆਣਾ ਸਰਕਾਰ ‘ਚ ਸਿਰੇ ਨਹੀਂ ਲੱਗੀ ਗੱਲਬਾਤ, ਕਿਸਾਨਾਂ ਨੇ ਗੱਡੇ ਪੱਕੇ ਟੈਂਟ

0
1172

ਕਰਨਾਲ | ਹਰਿਆਣਾ ਦੇ ਕਰਨਾਲ ‘ਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ ਪਰ ਬੁੱਧਵਾਰ ਨੂੰ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾ ਰਹੀ।

ਇਸ ਤੋਂ ਪਹਿਲਾ ਮੰਗਲਵਾਰ ਨੂੰ ਵੀ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ, ਜਿਸ ਤੋਂ ਬਾਅਦ ਹਜ਼ਾਰਾਂ ਕਿਸਾਨਾਂ ਨੇ ਸਕੱਤਰੇਤ ਵੱਲ ਕੂਚ ਕੀਤਾ ਸੀ ਅਤੇ ਉਦੋਂ ਤੋਂ ਹੀ ਲਗਾਤਾਰ ਕਿਸਾਨ ਧਰਨੇ ‘ਤੇ ਡਟੇ ਹੋਏ ਹਨ।

ਇਸ ਤੋਂ ਇਲਾਵਾ ਕਿਸਾਨਾਂ ਨੇ ਮੰਗਾਂ ਮੰਨੇ ਜਾਣ ਤੱਕ ਪੱਕਾ ਮੋਰਚਾ ਲਗਾਉਣ ਦਾ ਐਲਾਨ ਵੀ ਕਰ ਦਿੱਤਾ ਹੈ। ਤੇ ਪੱਕੇ ਟੈਂਟ ਗੱਡ ਲਏ ਹਨ। ਕਿਸਾਨਾਂ ਦੀ ਮੰਗ ਹੈ ਕਿ ਐੱਸਡੀਐੱਮ ਵਿਰੁੱਧ ਕਾਰਵਾਈ ਕੀਤੀ ਜਾਵੇ, ਇਸ ਤੋਂ ਘੱਟ ਕੁਝ ਵੀ ਪ੍ਰਵਾਨ ਨਹੀਂ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਅਜੇ ਤੱਕ ਉਨ੍ਹਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐੱਸਡੀਐੱਮ ‘ਤੇ ਕਤਲ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਪਰ ਸਰਕਾਰ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)