ਤਰਨਤਾਰਨ : ਨਗਰ ਕੀਰਤਨ ‘ਚ ਧਮਾਕਾ, ਇੱਕ ਦੀ ਮੌਤ, 10 ਜਖਮੀ

    0
    881

    ਤਰਨਤਾਰਨ. ਨਜ਼ਦੀਕੀ ਪਿੰਡ ਡਾਲੇਕੇ ਵਿੱਖੇ ਨਗਰ ਕੀਰਤਨ ਵਿੱਚ ਧਮਾਕਾ ਹੋਣ ਦੀ ਖਬਰ ਹੈ। ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਪਹੁਵਿੰਡ ਤੋਂ ਕੱਢਿਆ ਜਾ ਰਿਹਾ ਸੀ। ਜਿਸ ਦੌਰਾਨ ਪਿੰਡ ਡਾਲੇਗੇ ਨੇੜੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਟਰਾਲੀ ‘ਚ ਪਏ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਇੱਕ ਜਬਰਦਸਤ ਧਮਾਕਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ 10 ਤੋਂ 12  ਨੌਜਵਾਨ ਜਖਮੀ ਹੋ ਗਏ।

    ਸਾਰੇ ਜਖਮਿਆ ਨੂੰ ਇੱਕ ਨਿੱਜੀ ਅਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਧਮਾਕੇ ਦੀ ਖਬਰ ਮਿਲਣ ਤੋਂ ਬਾਅਦ ਜ਼ਿਲੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।

    ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ ਇਸ ਖਬਰ ਨੂੰ ਅਪਡੇਟ ਕੀਤਾ ਜਾਵੇਗਾ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ।