ਤਰਨਤਾਰਨ : 9ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ, ਪੇਟ ਦਰਦ ਹੋਣ ‘ਤੇ ਹੋਇਆ ਵੱਡਾ ਖੁਲਾਸਾ

0
1255

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ, 11 ਫਰਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸਥਾਨਕ ਇਲਾਕੇ ਦੀ 15 ਸਾਲ ਦੀ ਕੁੜੀ ਨਾਲ ਕਥਿਤ ਤੌਰ ’ਤੇ ਜਬਰੀ ਸਰੀਰਕ ਸਬੰਧ ਬਣਾਉਣ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪੇਟ ਵਿਚ ਦਰਦ ਤੋਂ ਬਾਅਦ ਜਾਂਚ ਕਰਵਾਈ ਤਾਂ ਉਸਦੇ ਗਰਭਵਤੀ ਹੋਣ ਦਾ ਪਤਾ ਲੱਗਣ ’ਤੇ ਸਾਰਾ ਮਾਮਲਾ ਉਸਦੇ ਪਰਿਵਾਰ ਨੂੰ ਪਤਾ ਲੱਗ ਗਿਆ, ਜਿਸ ਦੇ ਚੱਲਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਮੁੰਡੇ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਕ ਮਹਿਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ 15 ਸਾਲ ਦੀ ਕੁੜੀ ਜੋ 9ਵੀਂ ਜਮਾਤ ਵਿਚ ਪੜ੍ਹਦੀ ਹੈ, ਦੇ ਪੇਟ ਵਿਚ ਦਰਦ ਹੋ ਰਿਹਾ ਸੀ। ਡਾਕਟਰ ਕੋਲੋਂ ਦਵਾਈ ਲਈ ਗਈ ਪਰ ਪੇਟ ਦਾ ਦਰਦ ਠੀਕ ਨਾ ਹੋਇਆ, ਜਿਸ ਤੋਂ ਬਾਅਦ ਉਸਨੇ ਸਰਕਾਰੀ ਹਸਪਤਾਲ ਦੀ ਸਲਾਹ ਨਾਲ ਅਲਟਰਾ ਸਾਊਂਡ ਕਰਵਾਇਆ ਤਾਂ ਪਤਾ ਲੱਗਾ ਕਿ ਉਸਦੀ ਲੜਕੀ ਗਰਭਵਤੀ ਹੈ। ਜਦੋਂ ਉਸਨੇ ਲੜਕੀ ਨੂੰ ਪੁੱਛਿਆ ਤਾਂ ਉਸਨੇ ਦੱਸਿਆ ਕਿ ਗੁਰਦੇਵ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਉਸਦੀ ਮਰਜ਼ੀ ਤੋਂ ਬਿਨਾਂ ਜਬਰ-ਜ਼ਨਾਹ ਕੀਤਾ।

ਉਸ ਨੇ ਕਿਹਾ ਕਿ ਉਹ ਉਸ ਨਾਲ ਵਾਰ-ਵਾਰ ਜਬਰ-ਜ਼ਨਾਹ ਕਰਦਾ ਆ ਰਿਹਾ ਸੀ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਏਐੱਸਆਈ ਸਿਮਰਜੀਤ ਕੌਰ ਨੇ ਦੱਸਿਆ ਕਿ ਗੁਰਦੇਵ ਸਿੰਘ ਨੂੰ ਜਬਰ-ਜ਼ਨਾਹ ਕਰਨ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਹੈ।