ਤਰਨਤਾਰਨ : ਤਰਨਤਾਰਨ ਪੱਟੀ ਮਾਰਗ ‘ਤੇ ਐਤਵਾਰ ਤੜਕਸਾਰ ਸਵਿਫਟ ਕਾਰ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਦੋ ਔਰਤਾਂ ਦੀ ਮੌਤ ਹੋ ਗਈ। ਜਦੋਂਕਿ ਕਾਰ ਚਲਾ ਰਿਹਾ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਮੌਕੇ ‘ਤੇ ਪੁੱਜੇ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ ਲੋਹਕਾ ਨਿਵਾਸੀ ਇਹ ਪਰਿਵਾਰ ਸਵੇਰੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਜਾ ਰਿਹਾ ਸੀ ਕਿ ਪਿੰਡ ਤੋਂ ਕੁਝ ਦੂਰੀ ‘ਤੇ ਹੀ ਇਨ੍ਹਾਂ ਦੀ ਕਾਰ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਈ।

ਇਸ ਹਾਦਸੇ ਵਿਚ ਦੋ ਔਰਤਾਂ ਜੋ ਆਪਸ ਵਿਚ ਦਰਾਣੀ ਜਿਠਾਣੀ ਹਨ ਦੀ ਮੌਤ ਹੋ ਗਈ ਹੈ। ਜਦੋਂਕਿ ਮਰਨ ਵਾਲੀ ਇਕ ਔਰਤ ਦਾ ਪਤੀ ਜੋ ਕਾਰ ਚਲਾ ਰਿਹਾ ਸੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਹਾਦਸਾ ਇਨ੍ਹਾਂ ਜਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ।