ਤਰਨਤਾਰਨ : ਚੱਲਦੇ ਡੀਜੇ ਦੌਰਾਨ ਰਿਸ਼ਤੇਦਾਰ ਨਾਲ ਹੋਈ ਮਾਮੂਲੀ ਬਹਿਸ, 16 ਸਾਲ ਦੇ ਮੁੰਡੇ ਦਾ ਗੋ.ਲੀਆਂ ਮਾਰ ਕੇ ਮ.ਰਡਰ

0
109

ਤਰਨਤਾਰਨ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਆਂਸਲ ਉਤਾੜ ਵਿਖੇ ਠਾਕੇ ਦੇ ਸਮਾਗਮ ਵਿਚ ਚੱਲ ਰਹੇ ਡੀ. ਜੇ. ਦੌਰਾਨ 16 ਸਾਲ ਦੇ ਮੁੰਡੇ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ ।ਜਾਣਕਾਰੀ ਮੁਤਾਬਕ ਸਮਾਗਮ ‘ਚ ਆਏ ਰਿਸ਼ਤੇਦਾਰ ਵੱਲੋਂ ਡੀ. ਜੇ. ‘ਤੇ ਪੈਸੇ ਚੁੱਕਣ ਵਾਲੇ ਮੁੰਡੇ ਕੋਲੋਂ ਪਰਚੀਆਂ ਲੈਣ ਨੂੰ ਲੈ ਕੇ ਬਹਿਸ ਹੋ ਗਈ, ਜਿਸ ਵਿਚ ਮੁੰਡੇ ਦਾ ਗੋਲੀ ਮਾਰ ਕੇ ਮਰਡਰ ਕਰ ਦਿੱਤਾ ਗਿਆ। ਇਸ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਕਾਤਲ ਮੌਕੇ ਤੋਂ ਫ਼ਰਾਰ ਹੋ ਗਿਆ। ਫਿਲਹਾਲ ਮੌਕੇ ‘ਤੇ ਪੁੱਜੀ ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/199415706595761

ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਅਲਗੋਂ ਕੋਠੀ ਵਜੋਂ ਹੋਈ ਹੈ ਜੋ ਕਿ ਅਲਗੋਂ ਕੋਠੀ ਦੇ ਹੀ ਡੀਜਿਆਂ ਦਾ ਕੰਮ ਕਰਦਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਉਥੇ ਹੀ ਮ੍ਰਿਤਕ ਮੁੰਡੇ ਦੇ ਪਿਤਾ ਅਤੇ ਮਾਤਾ ਨਿੰਦਰ ਕੌਰ ਸਦਮੇ ‘ਚ ਹਨ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦਾ ਇਕ ਭਰਾ ਤੇ 2 ਭੈਣਾਂ ਹਨ। ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੀ ਮਾਤਾ ਨਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਡੀ.ਜੇ. ‘ਤੇ ਪੈਸੇ ਚੁੱਕਣ ਲਈ ਅਕਸਰ ਜਾਇਆ ਕਰਦਾ ਸੀ, ਜਿਸ ਦੀ ਠਾਕਾ ਸਮਾਗਮ ਵਿਚ ਆਏ ਇਕ ਰਿਸ਼ਤੇਦਾਰ ਵੱਲੋਂ ਪਰਚੀਆਂ ਮੰਗਣ ਨੂੰ ਲੈ ਕੇ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਦੀ ਮਾਤਾ ਨੇ ਤਰਨਤਾਰਨ ਦੇ ਐੱਸ. ਐੱਸ. ਪੀ. ਪਾਸੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਉਕਤ ਕਾਤਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਥਾਣਾ ਵਲਟੋਹਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)