ਤਰਨਤਾਰਨ : ਨਵ-ਵਿਆਹੇ ਜੋੜੇ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱ.ਕਰ, ਦੋਵਾਂ ਦੀ ਮੌਕੇ ‘ਤੇ ਮੌ.ਤ

0
933

ਤਰਨਤਾਰਨ/ਭਿੱਖੀਵਿੰਡ, 31 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਿੰਘਪੁਰਾ ਦੀ ਬੀ. ਐੱਸ. ਐੱਫ. ਛਾਉਣੀ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਨਵ-ਵਿਆਹੇ ਜੋੜੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਸਿੰਘਪੁਰਾ ਦਾ ਹੀ ਰਹਿਣ ਵਾਲਾ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਉਸਦੀ ਪਤਨੀ ਕਾਜਲ ਵਜੋਂ ਹੋਈ ਹੈ ਜੋ ਕਿ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਦੇ ਦੱਸੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋਏ ਸਨ ਅਤੇ ਅੱਜ ਭਿੱਖੀਵਿੰਡ ਵਿਖੇ ਉਹ ਦਵਾਈ ਲੈਣ ਆਏ ਸਨ ਜਦੋਂ ਉਹ ਦਵਾਈ ਲੈ ਕੇ ਵਾਪਸ ਜਾ ਰਹੇ ਸਨ ਤਾਂ ਮੋਟਰਸਾਈਕਲ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਿਆ।

ਹਾਦਸੇ ਵਿਚ ਉਸ ਦੇ ਪੁੱਤਰ ਅਰਸ਼ਦੀਪ ਸਿੰਘ ਅਤੇ ਨੂੰਹ ਕਾਜਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀ ਨੂੰ ਇਲਾਜ ਲਈ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਮੌਕੇ ’ਤੇ ਚੌਕੀ ਸੁਰ ਸਿੰਘ ਦੀ ਪੁਲਿਸ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਕੁਮੈਂਟ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/697979955716151