ਤਰਨਤਾਰਨ : ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਝਗੜਾ; ਨੌਜਵਾਨ ਨੂੰ ਬੇਰਹਿਮੀ ਨਾਲ ਵੱਢਿਆ

0
739

ਤਰਨਤਾਰਨ/ਮਹਿੰਦੀਪੁਰ, 10 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੌਫਨਾਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿਥੇ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਪੁੱਤਰ ਸਵ. ਬਲਦੇਵ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਕੁਝ ਲੋਕਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।