ਤਰਨਤਾਰਨ/ਪੱਟੀ | ਇਥੋਂ ਇਕ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਸਥਾਨਕ ਪਿੰਡ ਨਿਵਾਸੀ 7ਵੀਂ ਜਮਾਤ ਵਿਚ ਪੜ੍ਹਦੀ ਨਾਬਾਲਿਗਾ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ‘ਚ ਦੱਸਿਆ ਕਿ ਉਸਦੀ ਭੂਆ ਦਾ ਲੜਕਾ ਜਿਸ ਦੀ ਮੌਤ ਹੋ ਚੁੱਕੀ ਹੈ, ਦੀ 14 ਸਾਲ ਦੀ ਲੜਕੀ ਸਰਕਾਰੀ ਸਕੂਲ ਵਿਚ 7ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਨੇ 13 ਮਾਰਚ ਨੂੰ ਦੱਸਿਆ ਕਿ ਜ਼ੋਰਾ ਸਿੰਘ ਨਾਮੀ ਮੁੰਡਾ ਉਸ ਨੂੰ ਰਸਤੇ ਵਿਚ ਘੇਰ ਕੇ ਪ੍ਰੇਸ਼ਾਨ ਕਰਦਾ ਹੈ ਤੇ ਛੇੜਛਾੜ ਵੀ ਕੀਤੀ। ਥਾਣਾ ਸਦਰ ਪੱਟੀ ਦੇ ASI ਗੁਰਮੇਜ ਸਿੰਘ ਨੇ ਦੱਸਿਆ ਕਿ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।