ਤਰਨਤਾਰਨ : ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

0
1077

ਤਰਨਤਾਰਨ, 8 ਫਰਵਰੀ| ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਤੋਂ ਔਰਤ ‘ਤੇ ਸ਼ਰੇਆਮ ਨਸ਼ਾ ਵੇਚਣ ਅਤੇ ਉਸ ਦੇ ਪੁੱਤਰ ਨੂੰ ਨਸ਼ੇ ਦੇਣ ਦੇ ਦੋਸ਼ ਲਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਾਸੀ ਬਲਜੀਤ ਕੌਰ ਪਤਨੀ ਫਤਿਹ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਜਬੀਰ ਸਿੰਘ (25 ਸਾਲ) ਜੋ ਕਿ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ, ਨਸ਼ੇ ਦੀ ਦਲਦਲ ਵਿਚ ਫਸ ਗਿਆ ਸੀ

ਬਲਜੀਤ ਕੌਰ ਨੇ ਦੱਸਿਆ ਕਿ ਜਜਬੀਰ ਸਿੰਘ ਦਾ ਹਰੀਕੇ ਪੱਤਣ ਦੇ ਇਕ ਨਿੱਜੀ ਕੇਂਦਰ ਵਿਚ ਇਲਾਜ ਚੱਲ ਰਿਹਾ ਸੀ, ਜੋ ਤਿੰਨ ਦਿਨ ਪਹਿਲਾਂ ਇਲਾਜ ਕਰਵਾ ਕੇ ਘਰ ਪਰਤਿਆ ਸੀ। ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਥਾਣਾ ਸਦਰ ਦੇ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿਤਾ ਗਿਆ ਹੈ।