<p><strong>ਤਰਨਤਾਰਨ&comma; 27 ਦਸੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 3 ਮਹੀਨੇ ਪਹਿਲਾਂ ਵਿਆਹੇ ਮੁੰਡੇ ਦੀ ਕਾਰ ਨਾਲ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਦੌਰਾਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੀ ਨਵ ਵਿਆਹੁਤਾ ਪਤਨੀ ਨੂੰ ਪੇ ਕੇ ਘਰ ਛੱਡਣ ਤੋਂ ਬਾਅਦ ਆਪਣੀ ਭੈਣ ਨੂੰ ਮਿਲਣ ਲਈ ਸਹੁਰੇ ਘਰ ਜਾ ਰਿਹਾ ਸੀ।<&sol;p>&NewLine;<p>ਜਾਣਕਾਰੀ ਦਿੰਦਿਆਂ ਕਪਿਲ ਦੇਵ ਸ਼ਰਮਾ ਪੁੱਤਰ ਸੁਖਦੇਵ ਰਾਜ ਸ਼ਰਮਾ ਵਾਸੀ ਅਮਰਕੋਟ ਨੇ ਦੱਸਿਆ ਕਿ ਉਸ ਦੇ ਸਾਲੇ ਲਵਪ੍ਰੀਤ ਸਿੰਘ 23 ਸਾਲ ਪੁੱਤਰ ਮਨਜੀਤ ਸਿੰਘ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਦਾ ਵਿਆਹ ਕਰੀਬ 3 ਮਹੀਨੇ ਪਹਿਲਾਂ ਹੋਇਆ ਸੀ। ਰਾਤ ਨੂੰ ਉਸਨੂੰ ਸਾਲੇ ਲਵਪ੍ਰੀਤ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਪਤਨੀ ਕੁਝ ਦਿਨ ਆਪਣੇ ਪੇਕੇ ਘਰ ਰਹਿਣ ਲਈ ਗਈ ਹੋਈ ਹੈ ਅਤੇ ਉਹ ਆਪਣੀ ਭੈਣ ਰਮਨ ਸ਼ਰਮਾ ਨੂੰ ਮਿਲਣ ਲਈ ਅਮਰਕੋਟ ਵਿਖੇ ਆ ਰਿਹਾ ਹੈ। ਇਸ ਦੌਰਾਨ ਜਦੋਂ ਲਵਪ੍ਰੀਤ ਸਿੰਘ ਆਪਣੀ ਐਕਟਿਵਾ ਰਾਹੀਂ ਅਮਰਕੋਟ ਆ ਰਿਹਾ ਸੀ ਤਾਂ ਖੇਮਕਰਨ ਰੋਡ ਨਜ਼ਦੀਕ ਖਹਿਰਾ ਫਾਰਮ ਵਿਖੇ ਇਕ ਫੋਰਡ ਫੀਗੋ ਸਿਲਵਰ ਰੰਗ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ।<&sol;p>&NewLine;<p>ਟੱਕਰ ਇੰਨੀ ਭਿਆਨਕ ਸੀ ਕਿ ਲਵਪ੍ਰੀਤ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਐਕਟਿਵਾ ਵੀ ਨੁਕਸਾਨੀ ਗਈ। ਕਪਿਲ ਦੇਵ ਨੇ ਦੱਸਿਆ ਕਿ ਜ਼ਖ਼ਮੀ ਹਾਲਤ ਵਿਚ ਤੁਰੰਤ ਲਵਪ੍ਰੀਤ ਨੂੰ ਹਸਪਤਾਲ ਲਿਜਾਇਆ ਗਿਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਸਿਵਲ ਹਸਪਤਾਲ ਪੱਟੀ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ ਅਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;