ਤਰਨਤਾਰਨ : ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਮਾਂ ਦੇ ਪੁੱਤ ਦੀ ਗਈ ਜਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
1078

ਤਰਨਤਾਰਨ | ਡਰੱਗਜ਼ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਜਾਰੀ ਹੈ। ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਜਾਨ ਗੁਆ ਬੈਠਾ। ਮਾਂ ਦਾ ਰੋ-ਰੋ ਬੁਰਾ ਹਾਲ ਹੈ।

ਮ੍ਰਿਤਕ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 20-22 ਸਾਲ ਸੀ। ਮ੍ਰਿਤਕ ਦੀ ਮਾਤਾ ਨਿਰਮਲ ਕੌਰ ਤੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਯੁਵਰਾਜ 5-6 ਸਾਲਾਂ ਤੋਂ ਨਸ਼ੇ ਦਾ ਆਦੀ ਸੀ ਅਤੇ ਅੱਜ ਸਵੇਰੇ ਤਕਰੀਬਨ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮੁਹੱਲੇ ਵਿਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਈ ਕਿ ਨਸ਼ੇ ਦੀ ਹੋ ਰਹੀ ਵਿਕਰੀ ‘ਤੇ ਰੋਕ ਲਗਾਈ ਜਾਵੇ ਤਾਂ ਜੋ ਹੋਰਨਾਂ ਦੇ ਪੁੱਤ ਬਚ ਸਕਣ।