ਤਰਨਤਾਰਨ, 25 ਨਵੰਬਰ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਭੈਲ ਵਿਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲੜਕੀ ਦੇ ਵਿਆਹ ਪ੍ਰੋਗਰਾਮ ‘ਚ ਡੀਜੇ ‘ਤੇ ਭੰਗੜਾ ਪਾਉਂਦੇ ਸਮੇਂ ਨੌਜਵਾਨਾਂ ਦਾ ਝਗੜਾ ਹੋਇਆ, ਜਿਸ ਨੇ ਖੂਨੀ ਰੂਪ ਧਾਰ ਲਿਆ ਅਤੇ 1 ਨੌਜਵਾਨ ਦਾ ਕੁਝ ਬੰਦਿਆਂ ਨੇ ਕਤਲ ਕਰ ਦਿੱਤਾ।

ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਦੱਸ ਦਈਏ ਕਿ ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੇਖੋ ਵੀਡੀਓ

https://www.facebook.com/punjabibulletin/videos/6829158253843043

https://www.facebook.com/punjabibulletin/videos/720505470007415

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)