ਤਰਨਤਾਰਨ| ਤਰਨਤਾਰਨ ਦੇ ਪਿੰਡ ਫਤਿਆਬਾਦ ਵਿਖੇ ਇੱਕ ਔਰਤ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਕੌਰ ਦੇ ਤਿੰਨ ਬੱਚੇ ਹਨ। ਕਤਲ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐੱਸਐੱਸਪੀ ਤਰਨਤਾਰਨ ਮੌਕੇ ‘ਤੇ ਪੁੱਜ ਕੇ ਜਾਂਚ ਕਰ ਰਹੇ ਹਨ।
ਖਬਰ ਲਿਖੇ ਜਾਣ ਤੱਕ ਕਤਲ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਿਆ ਹੈ। ਫਿਲਹਾਲ ਪੁਲਿਸ ਇਸ ਅੰਨ੍ਹੀ ਗੁੱਥੀ ਨੂੰ ਸੁਲਝਾਉਣ ਵਿਚ ਲੱਗੀ ਹੋਈ ਹੈ।