ਤਰਨਤਾਰਨ : BSF ਨੇ 950 ਗ੍ਰਾਮ ਹੈਰੋਇਨ, 2 ਮੋਬਾਇਲ, ਟਰੈਕਟਰ-ਟਰਾਲੀ ਤੇ ਕੰਬਾਈਨ ਸਣੇ 2 ਵਿਅਕਤੀਆਂ ਨੂੰ ਕੀਤਾ ਕਾਬੂ

0
1186

ਤਰਨਤਾਰਨ (ਬਲਜੀਤ ਸਿੰਘ) | ਬੀਐੱਸਐੱਫ ਦੀ 103 ਬਟਾਲੀਅਨ ਨੇ 950 ਗ੍ਰਾਮ ਹੈਰੋਇਨ, 2 ਮੋਬਾਇਲ, ਟਰੈਕਟਰ-ਟਰਾਲੀ ਤੇ ਇਕ ਕੰਬਾਈਨ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ।

ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਪੁੱਤਰ ਸਰਵਣ ਸਿੰਘ ਤੇ ਲਖਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਠੱਠੀ ਜੈਮਲ ਸਿੰਘ ਥਾਣਾ ਵਲਟੋਹਾ ਤਾਰੋਂ ਪਾਰ ਆਪਣੇ ਖੇਤਾਂ ‘ਚ ਝੋਨੇ ਦੀ ਫ਼ਸਲ ਦੀ ਕਟਾਈ ਕਰ ਰਹੇ ਸਨ।

ਬੀਐੱਸਐੱਫ ਨੂੰ ਇਨ੍ਹਾਂ ‘ਤੇ ਸ਼ੱਕ ਹੋਇਆ, ਜਿਸ ‘ਤੇ ਕੰਪਨੀ ਕਮਾਂਡਰ ਸੰਜੇ ਕੁਮਾਰ ਦੀ ਨਿਗਰਾਨੀ ਹੇਠ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਤੋਂ 950 ਗ੍ਰਾਮ ਹੈਰੋਇਨ ਤੇ 2 ਮੋਬਾਇਲ ਬਰਾਮਦ ਹੋਏ, ਜਿਸ ‘ਤੇ ਕਾਰਵਾਈ ਕਰਦਿਆਂ ਬੀਐੱਸਐੱਫ ਨੇ ਉਕਤ ਵਿਅਕਤੀਆਂ ਸਮੇਤ ਉਨ੍ਹਾਂ ਦੇ ਟਰੈਕਟਰ-ਟਰਾਲੀ ਤੇ ਫਸਲ ਦੀ ਕਟਾਈ ਕਰ ਰਹੀ ਕੰਬਾਈਨ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਉਨ੍ਹਾਂ ਨੂੰ ਥਾਣਾ ਵਲਟੋਹਾ ਦੀ ਪੁਲਸ ਦੇ ਹਵਾਲੇ ਕਰ ਦਿੱਤਾ, ਜਿਥੇ ਪੁਲਸ ਨੇ ਉਨ੍ਹਾਂ ‘ਤੇ ਮਾਮਲਾ ਦਰਜ ਕਰ ਲਿਆ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ