ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਮਲਾ ਪੱਟੀ ਦੇ ਪਿੰਡ ਪਣਗੋਟਾ ਤੋਂ ਸਾਹਮਣੇ ਆਇਆ ਹੈ, ਜਿਥੇ ਹਰਪ੍ਰੀਤ ਸਿੰਘ ਨਾਮ ਦਾ ਨੌਜਵਾਨ ਨਸ਼ੇ ਦੀ ਹਾਲਤ ਵਿਚ ਘਰੋਂ ਬਾਹਰ ਬੇਹੋਸ਼ੀ ਦੀ ਹਾਲਤ ਵਿਚ ਡਿੱਗਿਆ ਪਿਆ ਸੀ, ਜਿਸ ਨੂੰ ਤੁਰੰਤ ਪੱਟੀ ਦੇ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ, ਜਿਥੇ ਉਸ ਨੂੰ ਪੈਰਾਲਾਈਜ਼ ਦਾ ਅਟੈਕ ਆਉਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮਾਪਿਆਂ ਦੇ ਵੈਣ ਨਾਲ ਪਿੰਡ ਵਿਚ ਸੋਗ ਪਸਰ ਗਿਆ।
![Pakhawaj player dies while performing in LucknowD](https://www.thestatesman.com/wp-content/uploads/2023/02/death-iStock-1.jpg)
ਇਸ ਮੌਕੇ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਪੱਟੀ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਸ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਨਸ਼ਾ ਤਸਕਰਾਂ ਨੇ ਨਾਂਅ ਜਨਤਕ ਕੀਤੇ ਜਾਣ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਉਕਤ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।