ਤਰਨਤਾਰਨ : ਨੂੰਹਾਂ ਤੋਂ ਪ੍ਰੇਸ਼ਾਨ ਹੋ ਕੇ ਸੱਸ ਨੇ ਦਿੱਤੀ ਜਾਨ, ਮਿਲੀ ਚਿੱਠੀ ਪੱਤਰ ਤੋਂ ਹੋਇਆ ਖੁਲਾਸਾ

0
2771

ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਔਰਤ ਵਲੋਂ ਆਪਣੀਆਂ ਨੂੰਹਾਂ ਤੋਂ ਦੁਖੀ ਹੋ ਕੇ ਜਾਨ ਦੇ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਦਲਜੀਤ ਕੌਰ ਵਜੋਂ ਦੱਸੀ ਜਾ ਰਹੀ ਹੈ, ਜਿਸ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਪੱਤਰ ਲਿਖਿਆ ਹੈ। ਇਸ ਵਿਚ ਦੱਸਿਆ ਕਿ ਉਸ ਦੀਆਂ ਦੋਵੇਂ ਨੂੰਹਾਂ ਉਸ ਨੂੰ ਤੰਗ-ਪ੍ਰੇਸ਼ਾਨ ਕਰਦੀਆਂ ਸਨ। ਨੂੰਹਾਂ ਵਲੋਂ ਉਸ ਨਾਲ ਗਾਲੀ-ਗਲੋਚ ਅਤੇ ਬੁਰੀ ਤਰ੍ਹਾਂ ਜ਼ਲੀਲ ਕੀਤਾ ਜਾਂਦਾ ਸੀ, ਜਿਸ ਕਰਕੇ ਉਸ ਨੇ ਜਾਨ ਦੇ ਦਿੱਤੀ।

ਮ੍ਰਿਤਕਾ ਦੀ ਲੜਕੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਸ ਦੀਆਂ ਭਾਬੀਆਂ ਘਰ ਵਿਚ ਅਕਸਰ ਹੀ ਕਲੇਸ਼ ਕਰਦੀਆਂ ਰਹਿੰਦੀਆਂ ਸਨ ਅਤੇ ਸਾਡੀ ਮਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਦੁਰਵਿਵਹਾਰ ਕਰਦੀਆਂ ਸਨ, ਜਿਸ ਕਾਰਨ ਮੇਰੀ ਮਾਂ ਨੇ ਇਨ੍ਹਾਂ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਉਨ੍ਹਾਂ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਧਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਲਜੀਤ ਪਤਨੀ ਦਿਲਬਾਗ ਸਿੰਘ ਦੀ ਮੌਤ ਦਾ ਸਮਾਚਾਰ ਮਿਲਿਆ ਹੈ।

ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ। ਮੌਕੇ ਤੋਂ ਜੋ ਵੀ ਚਿੱਠੀ ਪੱਤਰ ਮਿਲਿਆ ਹੈ, ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ