ਤਰਨਤਾਰਨ, 17 ਦਸੰਬਰ | ਥਾਣਾ ਭਿੱਖੀਵਿੰਡ ਅਧੀਨ ਆਉਂਦੇ ਇਲਾਕੇ ਵਿਚ ਨਸ਼ੇ ਦੀ ਦਲਦਲ ਵਿਚ ਫਸੇ ਪੁੱਤਾਂ ਤੋਂ ਪ੍ਰੇਸ਼ਾਨ ਪਿਤਾ ਨੇ ਸੜਕ ਉਤੇ ਧਰਨਾ ਲਗਾ ਦਿੱਤਾ। ਉਸ ਨੇ ਕਿਹਾ ਕਿ ਉਸਦੇ ਘਰ ਦਾ ਸਾਰਾ ਸਾਮਾਨ ਵੇਚ ਦਿੱਤਾ ਗਿਆ ਹੈ ਅਤੇ ਉਸਦੀ ਗੈਰ ਮੌਜੂਦਗੀ ਵਿਚ ਰਹਿੰਦਾ ਸਾਮਾਨ ਵੀ ਵੇਚ ਦਿੱਤਾ ਮੁੰਡਿਆ ਨੇ, ਜਿਸ ਕਰਕੇ ਉਹ ਹੁਣ ਰੋਟੀ ਤੋਂ ਵੀ ਵਾਂਝਾ ਹੋ ਗਿਆ ਹੈ।
ਉਸ ਨੇ ਭਿੱਖੀਵਿੰਡ ਪੁਲਿਸ ਉਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਸ ਇਲਾਕੇ ਵਿਚ ਸ਼ਰੇਆਮ ਚਿੱਟਾ ਵਿਕਦਾ ਹੈ ਪਰ ਪੁਲਿਸ ਇਸ ਮਾਮਲੇ ਵਿਚ ਕਾਰਵਾਈ ਕਿਉਂ ਨਹੀਂ ਕਰਦੀ। ਜਗਤਾਰ ਸਿੰਘ ਨੇ ਆਪਣੇ ਗਲੇ ਵਿਚ ਇਕ ਸਾਈਨ ਬੋਰਡ ਪਾ ਕੇ ਭਿੱਖੀਵਿੰਡ ਚੌਕ ਵਿਚ ਧਰਨਾ ਲਗਾ ਦਿੱਤਾ ਤੇ ਪੁਲਿਸ ਖਿਲਾਫ ਵੀ ਪ੍ਰਦਰਸ਼ਨ ਕੀਤਾ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)






































