ਚੰਡੀਗੜ੍ਹ। ਸੀਐੱਮ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਹੈ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਐੱਮ ਭਗਵੰਤ ਮਾਨ ਨੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਸਖਤ ਮੁਹਿੰਮ ਚਲਾਈ ਹੈ।
ਡੀਜੀਪੀ ਨੇ ਕਿਹਾ ਕਿ ਸਾਡਾ ਇਹ ਬਿਲਕੁਲ ਕਲੀਅਰ ਕੱਟ ਮੈਸੇਜ ਹੈ ਕਿ ਭ੍ਰਿਸ਼ਟਾਚਾਰ ਵਿਚ ਲਿਪਤ ਕਾਲੀਆਂ ਭੇਡਾਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸੇ ਮੁਹਿੰਮ ਤਹਿਤ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਤਰਨਤਾਰਨ ਪੁਲਿਸ ਨੇ ਡਰੱਗ ਕੇਸ ਵਿਚ ਡੀਐੱਸਪੀ ਲਖਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।