ਪੱਟੀ| ਕਾਂਗਰਸ ਸਰਕਾਰ ਸਮੇਂ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦੀ ਅੱਜ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 11 ਵਜੇ ਦੇ ਕਰੀਬ ਆਪਣੇ ਮੈਰਿਜ ਪੈਲਸ ਐੱਸ. ਜੀ. ਆਈ ਪਿੰਡ ਸੰਗਵਾਂ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦੋ ਗੋਲੀਆਂ ਲੱਗੀਆਂ ਹਨ।







































