ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਸਰਹਾਲੀ ਅਧੀਨ ਪੈਂਦੇ ਘਰਾਟ ਕੈਰੋਂ ਵਿਖੇ ਨਹਿਰ ’ਚ ਨਹਾਉਣ ਗਏ ਪਿਓ-ਪੁੱਤ ਡੁੱਬ ਗਏ ਤੇ ਮੌਤ ਹੋ ਗਈ। ਥਾਣਾ ਸਰਹਾਲੀ ਦੀ ਪੁਲਿਸ ਅਤੇ ਗੋਤਾਖੋਰਾਂ ਵਲੋਂ ਦੋਵਾਂ ਦੀਆਂ ਲਾਸ਼ਾਂ ਲੱਭਣ ਸਬੰਧੀ ਜੱਦੋ-ਜ਼ਹਿਦ ਜਾਰੀ ਹੈ। ਜ਼ਿਕਰਯੋਗ ਹੈ ਕਿ ਨਹਿਰ ’ਚ ਡੁੱਬਣ ਵਾਲੇ 48 ਸਾਲਾ ਵਿਅਕਤੀ ਦੇ ਵੱਡੇ ਪੁੱਤ ਦਾ 3 ਦਿਨਾਂ ਬਾਅਦ ਵਿਆਹ ਸੀ, ਜਿਸ ਸਬੰਧੀ ਘਰ ’ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।

ਜਾਣਕਾਰੀ ਮੁਤਾਬਕ ਗੁਰਦਿੱਤ ਸਿੰਘ 16 ਸਾਲ ਪੁੱਤਰ ਤੇਜਿੰਦਰ ਸਿੰਘ ਤੇ ਪਿਤਾ ਤਜਿੰਦਰ ਸਿੰਘ 48 ਸਾਲ ਨਹਿਰ ਘਰਾਟ ਕੈਰੋਂ ਵਿਖੇ ਨਹਾਉਣ ਗਏ ਸਨ। ਲੋਕਾਂ ਮੁਤਾਬਕ ਦੋਵੇਂ ਪਿਓ-ਪੁੱਤ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ ਤੇ ਡੁੱਬ ਗਏ, ਜਿਨ੍ਹਾਂ ਨੂੰ ਬਚਾਉਣ ਲਈ ਆਸ-ਪਾਸ ਦੇ ਕੁਝ ਲੋਕਾਂ ਵਲੋਂ ਕੋਸ਼ਿਸ਼ ਕੀਤੀ ਗਈ ਪਰ ਸਫਲ ਨਹੀਂ ਹੋ ਸਕੇ।

ਤੇਜਿੰਦਰ ਸਿੰਘ ਦੇ ਵੱਡੇ ਬੇਟੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ 2 ਜੁਲਾਈ ਨੂੰ ਵਿਆਹ ਹੋਣਾ ਹੈ, ਜਿਸ ਸਬੰਧੀ ਘਰ ’ਚ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਤਿਆਰੀਆਂ ਜ਼ੋਰਾਂ ਉਤੇ ਚੱਲ ਰਹੀਆਂ ਸਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ