ਤਰਨਤਾਰਨ : ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਆ ਰਹੇ ਪਿਓ-ਪੁੱਤ ਦੀ ਸੜਕ ਹਾਦਸੇ ‘ਚ ਮੌ.ਤ

0
2452

ਤਰਨਤਾਰਨ/ਝਬਾਲ, 16 ਫਰਵਰੀ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਝਬਾਲ ਦੇ ਅਟਾਰੀ ਰੋਡ ਉਤੇ ਮੋੜ ਗੰਡੀਵਿੰਡ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਤੇ ਕਾਰ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਅਤੇ 2 ਛੋਟੀਆਂ ਬੱਚੀਆਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਜਾਣਕਾਰੀ ਅਨੁਸਾਰ ਇਹ ਬੱਚੀਆਂ ਮੋਟਰਸਾਈਕਲ ‘ਤੇ ਬੈਠੀਆਂ ਸਨ, ਜੋ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਆਪਣੀਆਂ 2 ਛੋਟੀਆਂ ਬੱਚੀਆਂ ਗੁਰਲੀਨ ਕੌਰ ਪੁੱਤਰੀ ਮਨਜੀਤ ਸਿੰਘ ਅਤੇ ਗੁਰਕੀਰਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਪੰਡੋਰੀ ਗੋਲਾ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੁਰਦੁਆਰਾ ਭਗਤ ਜਲਨ ਦਾਸ ਜੀ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਆਈ-20 ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂਕਿ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।

ਇਸ ਸਬੰਧੀ ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਰਾਏ ਅਮਾਨਤ ਖਾਂ ਤੋਂ ਪੁਲਿਸ ਮੌਕੇ ‘ਤੇ ਪਹੁੰਚੀ ਜਿਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।