ਤਰਨਤਾਰਨ| ਪੰਜਾਬ ਵਿੱਚ ਗੰਨ ਕਲਚਰ ਖ਼ਿਲਾਫ਼ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ ਪਰ ਫਿਰ ਵੀ ਪੰਜਾਬ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਦੁਰਵਰਤੋਂ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਪੰਜਾਬ ਦੇ ਤਰਨਤਾਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਇੱਕ ਵਿਆਹ ਸਮਾਗਮ ਦੀ ਵੀਡੀਓ ਹੈ, ਜਿਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਪੁਲਿਸ ਹੁਣ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਤਰਨਤਾਰਨ ਦੇ ਪਿੰਡ ਠੱਠੀਆਂ ਤੋਂ ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਦੁਰਵਰਤੋਂ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਵਾਇਰਲ ਵੀਡੀਓ ਇੱਕ ਵਿਆਹ ਸਮਾਗਮ ਦਾ ਹੈ। ਜਿਸ ਵਿੱਚ 100 ਦੇ ਕਰੀਬ ਇੱਕੋ ਸਮੇਂ ਫਾਇਰ ਕੀਤੇ ਗਏ।
ਹੈਰਾਨੀ ਦੀ ਗੱਲ ਹੈ ਕਿ 100 ਗੋਲੀਆਂ ਚੱਲਣ ਤੋਂ ਬਾਅਦ ਵੀ ਪੁਲਿਸ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਸਕੀ ਪਰ ਹੁਣ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ ਤਾਂ ਪੁਲਿਸ ਨੇ ਗੋਲੀ ਚਲਾਉਣ ਵਾਲਿਆਂ ਦੀ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਵਿਰੁੱਧ ਲਗਾਤਾਰ ਕਾਰਵਾਈ ਕਰਦਿਆਂ ਪੰਜਾਬ ਵਿੱਚ 813 ਲਾਇਸੈਂਸ ਰੱਦ ਕੀਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਦੌਰਾਨ ਕਰੀਬ 2 ਹਜ਼ਾਰ ਲਾਇਸੈਂਸ ਰੱਦ ਕੀਤੇ ਗਏ ਹਨ। ਜਦਕਿ ਐਤਵਾਰ ਨੂੰ 813 ਲਾਇਸੈਂਸ ਰੱਦ ਕੀਤੇ ਗਏ ਹਨ। ਇਸ ਸੂਚੀ ਵਿੱਚ 89 ਅਜਿਹੇ ਲਾਇਸੈਂਸ ਧਾਰਕ ਹਨ, ਜਿਨ੍ਹਾਂ ਦੇ ਲਾਇਸੈਂਸ ਅਪਰਾਧਿਕ ਗਤੀਵਿਧੀਆਂ ਕਾਰਨ ਰੱਦ ਕੀਤੇ ਗਏ ਹਨ।