ਤਰਨਤਾਰਨ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 9 ਮੋਟਰਸਾਈਕਲ ਕੀਤੇ ਬਰਾਮਦ

0
2089

ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 3  ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ।

ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਮਾਨੋਚਾਹਲ ਵਿਖੇ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ।

ਫੜੇ ਗਏ ਵਿਅਕਤੀਆਂ ਦੀ ਪਛਾਣ ਮਾਨੋਚਾਹਲ ਵਾਸੀ ਸਾਹਿਬ ਸਿੰਘ, ਸਬਾਜਪੁਰ ਵਾਸੀ ਅੰਗਰੇਜ਼ ਸਿੰਘ ਅਤੇ ਕੁਲਦੀਪ ਸਿੰਘ ਵਾਸੀ ਸਭਰਾ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)