ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਵੇਈਂਪੁਈ ਦੇ ਨੌਜਵਾਨ ਦਵਿੰਦਰ ਸਿੰਘ ਜੋ ਕੇ ਬੀਤੇ ਕੱਲ੍ਹ ਆਪਣੀ ਦਵਾਈ ਲੈਣ ਘਰੋਂ ਫਤਿਆਬਾਦ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਅੱਜ ਉਸ ਦੀ ਲਾਸ਼ ਪਿੰਡ ਵੇਈਂਪੁਈ ਦੇ ਸੂਏ ਕੋਲ ਬਣੇ ਬੰਦ ਕਮਰੇ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ।

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਦੀ ਉਸ ਦੀ ਭਾਲ ਕਰ ਰਹੇ ਸੀ ਪਰ ਅੱਜ ਉਸ ਦੀ ਲਾਸ਼ ਮਿਲੀ ਹੈ ਅਤੇ ਉਸ ਦਾ ਮੋਟਰਸਾਈਕਲ ਵੀ ਚੋਰ ਖੋਹ ਕੇ ਲੈ ਗਏ ਹਨ। ਪਰਿਵਾਰ ਦੇ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਪੱਟੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)