ਤਰਨਤਾਰਨ : ਨ.ਸ਼ੇ ਦਾ ਟੀ.ਕਾ ਲਗਾਉਣ ਨਾਲ ਨੌਜਵਾਨ ਦੀ ਮੌ.ਤ, ਡੇਢ ਸਾਲ ਪਹਿਲਾਂ ਹੋਇਆ ਸੀ ਤਲਾਕ

0
898

ਤਰਨਤਾਰਨ, 7 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਅਲਾਦੀਨਪੁਰ ਦੇ ਰਹਿਣ ਵਾਲੇ 33 ਸਾਲ ਦੇ ਜਜਬੀਰ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਨੌਜਵਾਨ ਦੀ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਜਬੀਰ ਇਕ ਟਰੱਕ ਡਰਾਈਵਰ ਸੀ ਅਤੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ।

ਉਸ ਦਾ ਢਾਈ ਸਾਲ ਦਾ ਇਕ ਬੇਟਾ ਹੈ। ਜਜਬੀਰ ਸਿੰਘ ਦੀ ਪਤਨੀ ਨਸ਼ੇ ਦੀ ਲਤ ਕਾਰਨ ਆਪਣੇ ਪੇਕੇ ਘਰ ਚਲੀ ਗਈ ਸੀ ਤੇ ਢਾਈ ਸਾਲ ਪਹਿਲਾਂ ਉਸ ਦਾ ਤਲਾਕ ਹੋ ਚੁੱਕਾ ਹੈ। ਮ੍ਰਿਤਕ ਦੇ ਚਚੇਰੇ ਭਰਾ ਗੁਰਮੇਲ ਸਿੰਘ ਨੇ ਦੱਸਿਆ ਕਿ ਜਜਬੀਰ ਨੂੰ ਕਈ ਵਾਰ ਨਸ਼ਾ-ਛੁਡਾਊ ਕੇਂਦਰ ‘ਚ ਦਾਖਲ ਕਰਵਾਇਆ ਗਿਆ ਪਰ ਮਾੜੀ ਸੰਗਤ ਕਾਰਨ ਉਹ ਨਸ਼ਾ ਨਹੀਂ ਛੱਡ ਸਕਿਆ।

ਪਿੰਡ ਜੋਧਪੁਰ ਵਿਚ ਉਸ ਦੀ ਲਾਸ਼ ਬਰਾਮਦ ਹੋਈ ਹੈ। ਸਬ-ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਜਜਬੀਰ ਸਿੰਘ ਦੀ ਬਾਂਹ ‘ਤੇ ਟੀਕਾ ਲੱਗਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।