ਤਰਨਤਾਰਨ, 22 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਮਪੁਰ ਭੂਤਵਿੰਡ ਦੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਮਲੂਖ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਬਾਹਰ ਭੇਜਿਆ ਸੀ, ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗਾ।
ਕਿਸਾਨ ‘ਤੇ ਬੈਂਕਾਂ ਤੇ ਹੋਰ ਲੋਕਾਂ ਦਾ ਲਗਭਗ 5 ਲੱਖ ਰੁਪਏ ਦਾ ਕਰਜ਼ਾ ਸੀ ਤੇ ਘਰ ਦੇ ਹਾਲਾਤ ਵੀ ਕੁਝ ਚੰਗੇ ਨਹੀਂ ਸਨ। ਇਸੇ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਜਾਨ ਦੇ ਦਿੱਤੀ। ਮ੍ਰਿਤਕ ਦੇ ਪਰਿਵਰਕ ਮੈਂਬਰਾਂ ਨੇ ਸਰਕਾਰ ਤੋਂ ਮ੍ਰਿਤਕ ਦਾ ਕਰਜ਼ਾ ਮੁਆਫ ਕਰਨ ਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪੁਲਿਸ ਨੇ ਕਿਸਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।