ਤਰਨਤਾਰਨ, ਸ੍ਰੀ ਗੋਇੰਦਵਾਲ ਸਾਹਿਬ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਵੇਰੇ ਸਾਢੇ 6 ਵਜੇ ਘਰੋਂ ਦੁੱਧ ਲੈਣ ਗਈ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ ਉਸਦੀ 8 ਸਾਲ ਦੀ ਲੜਕੀ ਸਵੇਰੇ ਕਰੀਬ ਸਾਢੇ 6 ਵਜੇ ਦੁੱਧ ਲੈਣ ਲਈ ਡੇਅਰੀ ’ਤੇ ਗਈ ਸੀ। 7 ਵਜੇ ਦੇ ਕਰੀਬ ਉਹ ਰੌਂਦੀ ਹੋਈ ਵਾਪਸ ਆਈ ਅਤੇ ਉਸਨੇ ਦੱਸਿਆ ਕਿ ਰਸਤੇ ਵਿਚ ਸਿਮਰਨਜੀਤ ਸਿੰਘ ਨਾਮਕ ਵਿਅਕਤੀ ਉਸ ਨੂੰ ਬਾਂਹ ਤੋਂ ਫੜ ਕੇ ਆਪਣੇ ਘਰ ਦੇ ਕਮਰੇ ਵਿਚ ਲੈ ਗਿਆ। ਜਿਥੇ ਉਸਨੇ ਉਸ ਨਾਲ ਗਲਤ ਕੰਮ ਕੀਤਾ। ਜਦੋਂ ਉਸਨੇ ਰੌਲਾ ਪਾਇਆ ਤਾਂ ਉਕਤ ਵਿਅਕਤੀ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਹੈ।