ਤਰਨਤਾਰਨ : 2 ਭੈਣਾਂ ਦੇ ਇਕਲੌਤੇ ਭਰਾ ਨੂੰ ਕਾਰ ਨੇ ਕੁਚਲਿਆ, ਮਾਪਿਆਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

0
203

ਤਰਨਤਾਰਨ/ਖੇਮਕਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੇਮਕਰਨ ’ਚ ਬੀਤੀ ਰਾਤ ਕਸਬਾ ਮੋਹਨ ਨਗਰ ਇਲਾਕੇ ’ਚ ਡਾਕਟਰ ਦੀ ਦੁਕਾਨ ’ਤੇ ਕੰਮ ਕਰਦੇ ਲੜਕੇ ਅਨਮੋਲਪ੍ਰੀਤ ਸਿੰਘ ਨੂੰ ਕਿਸੇ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਲੜਕੇ ਦੀ ਮੌਤ ਹੋ ਗਈ। ਕੁਲਦੀਪ ਸਿੰਘ ਆਪਣੇ ਪਿੱਛੇ 2 ਭੈਣਾਂ ਨੂੰ ਛੱਡ ਗਿਆ ਹੈ। ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਵਾਪਰੀ।

ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਮਾਤਾ-ਪਿਤਾ (ਜਸਪਾਲ ਸਿੰਘ ਅਤੇ ਕੁਲਵਿੰਦਰ ਕੌਰ) ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕਿ ਬੀਤੀ ਰਾਤ 9 ਵਜੇ ਕਿਸੇ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

Death - The End Game - Heavenmail

ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਿਸ ਨੇ ਘਟਨਾ ਨੂੰ ਲੈ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਸਾਰੇ ਸੀ.ਸੀ.ਟੀ.ਵੀ. ਚੈੱਕ ਕੀਤੇ ਜਾ ਰਹੇ ਹਨ। ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।