ਤਰਨਤਾਰਨ : ਨੌਜਵਾਨ ਤੋਂ ਸਬ-ਇੰਸਪੈਕਟਰ ਬਣਨ ਤੋਂ ਪਹਿਲਾਂ ਹੀ ਜੁਆਈਨਿੰਗ ਲੈਟਰ ਤੇ ਬਾਈਕ ਖੋਹ ਕੇ ਭੱਜੇ ਲੁਟੇਰੇ

0
1149

ਤਰਨਤਾਰਨ, 20 ਸਤੰਬਰ | ਥਾਣਾ ਸਰਹਾਲੀ ਦੀ ਪੁਲਿਸ ਨੇ ਪੰਜਾਬ ਪੁਲਿਸ ‘ਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਹੇ ਵਿਅਕਤੀ ਨੂੰ 4 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦਾ ਨਿਸ਼ਾਨਾ ਬਣਾ ਲਿਆ ਗਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਰਿੰਦਰ ਸਿੰਘ ਪੁੱਤਰ ਖਜ਼ਾਨ ਸਿੰਘ ਵਾਸੀ ਬੇਗਮਪੁਰਾ ਨੇ ਸਰਹਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਪੰਜਾਬ ਪੁਲਿਸ ਵਿਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਿਹਾ ਸੀ।

ਇਸ ਸਬੰਧੀ ਉਸ ਨੂੰ ਵਿਭਾਗ ਵੱਲੋਂ ਜੁਆਈਨਿੰਗ ਲੈਟਰ ਵੀ ਜਾਰੀ ਕਰ ਦਿੱਤਾ ਗਿਆ ਸੀ। 13 ਸਤੰਬਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਪਿੰਡ ਬੇਗਮਪੁਰਾ ਨੂੰ ਜਾ ਰਿਹਾ ਸੀ ਤਾਂ ਰਸਤੇ ‘ਚ ਮੋਟਰਸਾਈਕਲਾਂ ‘ਤੇ ਇਕ ਔਰਤ ਸਮੇਤ ਸਵਾਰ 4 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ, ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਦਾ ਮੋਟਰਸਾਈਕਲ, ਪਰਸ ਜਿਸ ਵਿਚ 4 ਹਜ਼ਾਰ ਦੀ ਨਕਦੀ, ਜੁਆਈਨਿੰਗ ਲੈਟਰ, ਆਧਾਰ ਕਾਰਡ ਤੇ ਹੋਰ ਦਸਤਾਵੇਜ਼ ਮੌਜੂਦ ਸਨ, ਖੋਹ ਕੇ ਫਰਾਰ ਹੋ ਗਏ।

ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।