ਤਰਨਤਾਰਨ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ਉਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂ ਹਰਿ ਰਾਇ ਸਾਹਿਬ ਨੂੰ ਪਰਤ ਰਹੇ ਸਨ ਕਿ ਹਰੀਕੇ ਨੇੜੇ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਹਾਈਵੇ ’ਤੇ ਇਹ ਹਾਦਸਾ ਵਾਪਰ ਗਿਆ।
ਦਰਅਸਲ ਹਾਈਵੇ ਉੱਪਰ ਇਕ ਕੰਟੇਨਰ ਖਰਾਬ ਹੋਣ ਕਾਰਨ ਖੜ੍ਹਾ ਸੀ, ਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ 4 ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/665754505635312
ਦਿਲਬਾਗ ਨੇ ਕਿਹਾ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਹਾਦਸੇ ਵਿਚ ਜ਼ਖਮੀ ਹੋ ਗਿਆ। ਥਾਣਾ ਹਰੀਕੇ ਦੇ ਮੁਖੀ ਐਸ.ਐਚ.ਓ. ਕੇਵਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਬਿਆਨਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)