ਤਰਨਤਾਰਨ : ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ‘ਚ ਦੋ ਸਕੇ ਭਰਾਵਾਂ ਦੀ ਮੌ.ਤ

0
1171

ਤਰਨਤਾਰਨ| ਕਸਬਾ ਸੁਰਸਿੰਘ ਵਿਖੇ ਇਕ ਜ਼ਬਰਦਸਤ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ XUV-(PB47-F-0515 ਅੰਮ੍ਰਿਤਸਰ ਤੋਂ ਭਿੱਖੀਵਿੰਡ ਨੂੰ ਜਾ ਰਹੀ ਸੀ ਤਾਂ ਜਦੋਂ ਉਹ ਕਸਬਾ ਸੁਰਸਿੰਘ ਤੋਂ ਥੋੜ੍ਹੀ ਅੱਗੇ ਪਹੁੰਚੀ ਤਾਂ ਇਕ ਮੋਟਰਸਾਈਕਲ PB38-B-7336 ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੋਨੋਂ ਸਕੇ ਭਰਾ ਗੁਰਬੀਰ ਸਿੰਘ ਅਤੇ ਵਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਮੌਤ ਹੋ ਗਈ।

ਗੱਡੀ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਓਧਰ ਮੌਕੇ ‘ਤੇ ਪਹੁੰਚੀ ਸੁਰ ਸਿੰਘ ਪੁਲਿਸ ਵੱਲੋਂ ਮੋਟਰਸਾਈਕਲ ਅਤੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਦੋਨਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਭਿਆਨਕ ਵਾਪਰੀ ਇਸ ਦੁੱਖ ਦੀ ਘੜੀ ਵਿੱਚ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਿੰਡ ਸੁਰਸਿੰਘ ਵਿਖੇ ਜਾ ਕੇ ਨੌਜਵਾਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।