ਤਰਨਤਾਰਨ : ਸੁੰਨਸਾਨ ਜਗ੍ਹਾ ‘ਤੇ ਲਿਜਾ ਕੇ 13 ਸਾਲਾ ਬੱਚੇ ਨਾਲ ਬਦਫੈਲੀ ਪਿੱਛੋਂ ਬਣਾਈ ਵੀਡੀਓ, ਪਰਚਾ ਦਰਜ

0
821

 ਤਰਨਤਾਰਨ : ਤਰਨਤਾਰਨ ਦੇ ਇਕ ਪਿੰਡ ’ਚ 13 ਸਾਲੇ ਬੱਚੇ ਨਾਲ ਕਥਿਤ ਤੌਰ ’ਤੇ ਬਦਫੈਲੀ ਕਰਕੇ ਵੀਡੀਓ ਬਣਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ।

ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪਿੰਡ ਦੇ ਇਕ ਵਿਅਕਤੀ ਨੇ ਉਸ ਦੇ 13 ਸਾਲਾ ਲੜਕੇ ਨੂੰ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਬਦਫੈਲੀ ਕੀਤੀ ਅਤੇ ਵੀਡੀਓ ਬਣਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ।

ਘਟਨਾ ਦੀ ਜਾਂਚ ਕਰ ਰਹੇ ਚੌਕੀ ਮਾਣੋਚਾਹਲ ਦੇ ਇੰਚਾਰਜ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਨਾਮਜ਼ਦ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।