ਤਰਨਤਾਰਨ : ਪਤਨੀ ਨੂੰ ਬੇਰਹਿਮੀ ਨਾਲ ਕੁੱਟ ਕੇ ਪੌੜੀਆਂ ਤੋਂ ਸੁੱਟਿਆ, ਹੱਥਾਂ-ਬਾਹਾਂ ਦੀਆਂ ਹੱਡੀਆਂ ਟੁੱਟਣ ਕਾਰਨ ਹਸਪਤਾਲ ‘ਚ ਮੌਤ

0
1677

ਤਰਨਤਾਰਨ| ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕੰਵਲਜੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਤੜਕੇ 4 ਵਜੇ ਆਪਣੇ ਘਰ ਸੀ। ਅਚਾਨਕ ਉਸ ਨੇ ਆਪਣੇ ਮਾਪਿਆਂ ਦੇ ਝਗੜੇ ਦੀ ਆਵਾਜ਼ ਸੁਣੀ। ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਆਈ ਤਾਂ ਦੇਖਿਆ ਕਿ ਪਿਤਾ ਸਰਬਜੀਤ ਸਿੰਘ ਉਸ ਦੀ ਮਾਤਾ ਮਨਜੀਤ ਕੌਰ (52) ਦੀ ਕੁੱਟਮਾਰ ਕਰ ਰਿਹਾ ਹੈ।

ਪਿਤਾ ਨੇ ਮਾਂ ਨੂੰ ਪੌੜੀਆਂ ਤੋਂ ਹੇਠਾਂ ਧੱਕ ਦਿੱਤਾ। ਇਸ ਕਾਰਨ ਮਾਤਾ ਮਨਜੀਤ ਕੌਰ ਦੀਆਂ ਲੱਤਾਂ ਅਤੇ ਬਾਹਾਂ ਦੀਆਂ ਹੱਡੀਆਂ ਟੁੱਟ ਗਈਆਂ। ਗੰਭੀਰ ਜ਼ਖਮੀ ਹੋਣ ਕਾਰਨ ਉਹ ਦਰਦ ਨਾਲ ਚੀਕ ਰਹੀ ਸੀ। ਇਸ ਤੋਂ ਬਾਅਦ ਪਿਤਾ ਆਪਣੀ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਮਨਜੀਤ ਕੌਰ ਨੂੰ ਤੁਰੰਤ ਸਰਕਾਰੀ ਹਸਪਤਾਲ ਖਡੂਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਇੰਚਾਰਜ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਬੇਟੀ ਕੰਵਲਜੀਤ ਕੌਰ ਦੇ ਬਿਆਨਾਂ ‘ਤੇ ਦੋਸ਼ੀ ਸਰਬਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ