ਤਰਨਤਾਰਨ (ਬਲਜੀਤ ਸਿੰਘ) | ਪਿੰਡ ਵੇਈਂ ਪੂਈਂ ਵਿਖੇ ਲੱਖਾਂ ਰੁਪਏ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਸਲਫਾਸ ਨਿਗਲ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ 35 ਸਾਲਾ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਪਤਨੀ ਤੋਂ ਇਲਾਵਾ ਉਸ ਦੀਆਂ 2 ਬੇਟੀਆਂ ਤੇ ਇਕ ਬੇਟਾ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਤਨੀ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਹੀ ਰਹਿੰਦੀ ਪਿੰਡ ਕੱਲੇ ਦੀ ਔਰਤ ਜਸਵਿੰਦਰ ਕੌਰ ਕੋਲੋਂ ਉਸ ਦੇ ਪਤੀ ਨੇ ਕਰੀਬ 9 ਤੋਂ 10 ਲੱਖ ਰੁਪਏ ਲੈਣੇ ਸਨ ਪਰ ਉਹ ਲੰਮੇ ਸਮੇਂ ਤੋਂ ਲਾਰੇ ਲਾ ਰਹੀ ਸੀ। ਉਨ੍ਹਾਂ ਨੇ ਜਿਨ੍ਹਾਂ ਲੋਕਾਂ ਦੇ ਪੈਸੇ ਦੇਣੇ ਸਨ, ਉਹ ਸਾਨੂੰ ਤੰਗ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਕੱਲ੍ਹ ਜਦ ਉਹ ਉਕਤ ਔਰਤ ਕੋਲੋਂ ਪੈਸੇ ਲੈਣ ਉਸ ਦੇ ਘਰ ਗਿਆ ਤਾਂ ਉਸ ਨੇ ਪੈਸੇ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ, ਜਿਸ ਕਰਕੇ ਉਸ ਦੇ ਪਤੀ ਨੇ ਜਸਵਿੰਦਰ ਕੌਰ ਦੇ ਘਰ ਦੇ ਬਾਹਰ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਤੇ ਕਾਫੀ ਖਰਾਬ ਹਾਲਤ ਵਿੱਚ ਘਰ ਪਹੁੰਚਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਮ੍ਰਿਤਕ ਗਰੀਬ ਪਰਿਵਾਰ ਤੋਂ ਸੀ ਤੇ ਪਰਿਵਾਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚਲਾਉਂਦਾ ਸੀ। ਹੁਣ ਪਰਿਵਾਰ ਦਾ ਗੁਜ਼ਾਰਾ ਹੋਰ ਮੁਸ਼ਕਿਲ ਹੋ ਗਿਆ ਹੈ। ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਮਦਦ ਦੀ ਅਪੀਲ ਕੀਤੀ ਹੈ।
ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ‘ਤੇ ਜਸਵਿੰਦਰ ਕੌਰ ਖਿਲਾਫ ਆਈਪੀਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ