ਪੜ੍ਹਾਈ ਕਰਨ ਕੈਨੇਡਾ ਗਏ ਤਰਨਤਾਰਨ ਦੇ ਨੌਜਵਾਨ ਦੀ ਭੇਦਭਰੀ ਹਾਲਤ ‘ਚ ਮੌਤ

0
1354

ਤਰਨਤਾਰਨ (ਬਲਜੀਤ ਸਿੰਘ) | ਪੜ੍ਹਾਈ ਕਰਨ ਕੈਨੇਡਾ ਗਏ ਨੌਜਵਾਨ ਪਰਮਿੰਦਰ ਸਿੰਘ ਪ੍ਰਿੰਸ (24) ਪੁੱਤਰ ਬਲਵਿੰਦਰ ਸਿੰਘ ਵਾਸੀ ਕਸਬਾ ਫਤਿਆਬਾਦ ਜ਼ਿਲ੍ਹਾ ਤਰਨਤਾਰਨ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਪੁਲਿਸ ਵੱਲੋਂ ਫੋਨ ‘ਤੇ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੇ ਪੁੱਤਰ ਦੀ ਬੰਦ ਕਮਰੇ ਵਿੱਚੋਂ ਲਾਸ਼ ਮਿਲੀ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ 3 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਸਰੀ ਸ਼ਹਿਰ ‘ਚ ਰਹਿੰਦਾ ਸੀ।

ਪੀੜਤ ਪਰਿਵਾਰ ਵੱਲੋਂ ਭਾਰਤ ਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਾਂ ਤਾਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਭੇਜਿਆ ਜਾਵੇ ਜਾਂ ਕੈਨੇਡਾ ਸਰਕਾਰ ਉਸ ਦੇ ਮਾਪਿਆਂ ਨੂੰ ਕੈਨੇਡਾ ਜਾਣ ਲਈ ਵੀਜ਼ਾ ਦੇਵੇ ਤਾਂ ਜੋ ਪੀੜਤ ਮਾਪੇ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦੇ ਸਕਣ।

ਦੱਸ ਦੇਈਏ ਕਿ ਮ੍ਰਿਤਕ ਆਪਣੇ ਮਾਤਾ-ਪਿਤਾ ਇਕਲੌਤਾ ਪੁੱਤਰ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ