ਤਰਨਤਾਰਨ ਦੇ ASI ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ, ਕੈਪਟਨ ਨੇ ਕੀਤਾ ਬਰਖਾਸਤ

0
6010

ਚੰਡੀਗੜ੍ਹ . ਤਰਨਤਾਰਨ ਦੇ ਇੱਕ ਏਐਸਆਈ ਜੋਰਾਵਰ ਸਿੰਘ ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੀ ਨੌਕਰੀ ਖਤਮ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਦੇ ਏ.ਐਸ.ਆਈ. ਜ਼ੋਰਾਵਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ। ਉਸ ਦੀ ਚਿੱਟਾ ਪੀਂਦੇ ਦੀ ਵੀਡਿਓ ਵਾਇਰਲ ਹੋਈ ਸੀ।

ਮੀਡੀਆ ਵੱਲੋਂ ਸਾਹਮਣੇ ਲਿਆਂਦੇ ਗਏ ਵੀਡੀਓ ਦਾ ਸਖ਼ਤ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਆਪਣੇ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਜਾਂਚ ਪਿੱਛੋਂ ਏ.ਐਸ.ਆਈ. ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਜਾਂਚ ਵਿੱਚ ਇਹ ਸਬੂਤ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ.  ਜੋ ਕਿ (ਨੰ:438/ਤਰਨ ਤਾਰਨ, ਪੁਲੀਸ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਹੈ, ਚਿੱਟਾ ਪੀਂਦਾ ਸੀ।