ਅਬੋਹਰ, 7 ਸਤੰਬਰ| ਅਬੋਹਰ ਵਿਚ ਬੱਚੇ ‘ਤੇ ਤਸ਼ੱਦਦ ਢਾਹੁਣ ਵਾਲੇ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ  ਬੀਤੀ ਦਿਨ ਅਧਿਆਪਕ ਨੇ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ।

ਜਿਸ ਦੀ ਕੱਲ਼੍ਹ ਵੀਡੀਓ ਵਾਇਰਲ ਹੋਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ‘ਤੇ ਐਕਸ਼ਨ ਲਿਆ ਗਿਆ। ਜਿਸ ਤੋਂ ਬਾਅਦ ਅੱਜ ਅਧਿਆਪਕ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।