ਚੰਡੀਗੜ੍ਹ, 5 ਸਤੰਬਰ | ਦੇਸ਼ ਭਰ ਵਿੱਚ ਅੱਜ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਧਿਆਪਕਾਂ ਨੂੰ ਸਮਰਪਿਤ ਇਹ ਦਿਨ ਵਿਸ਼ੇਸ਼ ਤੌਰ ‘ਤੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ 80 ਅਧਿਆਪਕਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕਰਨਗੇ। 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ।

5 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ, 10 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ।