ਚੰਡੀਗੜ੍ਹ| ਜੇਕਰ ਤੁਸੀਂ ਅੱਜ ਹੀ ਪੰਜਾਬ ਦੀਆਂ ਤਹਿਸੀਲਾਂ ਵਿੱਚ ਕੋਈ ਰਜਿਸਟਰੀ ਕਰਵਾਉਣ ਜਾਂ ਕਿਸੇ ਕਿਸਮ ਦਾ ਸਰਟੀਫਿਕੇਟ ਲੈਣ ਜਾ ਰਹੇ ਹੋ ਤਾਂ ਆਪਣਾ ਪ੍ਰੋਗਰਾਮ ਰੱਦ ਕਰ ਦਿਓ। ਕਿਉਂਕਿ ਅੱਜ ਤਹਿਸੀਲਾਂ ਵਿੱਚ ਸਮੂਹ ਮਾਲ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ ਅਤੇ ਕੋਈ ਕੰਮਕਾਜ ਨਹੀਂ ਹੋਵੇਗਾ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ ਹੈ।
ਪੰਜਾਬ ਰੈਵੇਨਿਊ ਆਫ਼ਸਰ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਨਾਇਬ ਤਹਿਸੀਲਦਾਰ ਖਿਲਾਫ ਗੈਰ ਕਾਨੂੰਨੀ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਇਸ ਲਈ ਅੱਜ ਤੋਂ ਪੰਜਾਬ ਦੇ ਰੈਵੇਨਿਊ ਅਫਸਰ ਸਮੂਹਿਕ ਛੁੱਟੀ ਉਤੇ ਜਾਣਗੇ।
ਮਾਲ ਅਫ਼ਸਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅੱਜ ਮੁੜ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਅਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਵਾਪਸ ਨਾ ਲਈ ਤਾਂ ਉਹ ਆਪਣੀ ਅੱਗੇ ਵੀ ਹੜਤਾਲ ਜਾਰੀ ਰੱਖਣ ਲਈ ਮਜ਼ਬੂਰ ਹੋ ਸਕਦੇ ਹਨ ਅਤੇ ਧਰਨੇ ਲਈ ਸੜਕਾਂ ‘ਤੇ ਵੀ ਉਤਰਨਾ ਪੈ ਸਕਦਾ ਹੈ