ਖਨੌਰੀ ਬਾਰਡਰ ‘ਤੇ ਵਧਿਆ ਤਣਾਅ ! ਡੱਲੇਵਾਲ ਦੇ ਸਮਰਥਨ ‘ਚ ਮਰਨ ਵਰਤ ‘ਤੇ ਬੈਠੇ 111 ਕਿਸਾਨ, ਭਾਰੀ ਪੁਲਿਸ ਫੋਰਸ ਤਾਇਨਾਤ

0
450
ਚੰਡੀਗੜ੍ਹ/ਪਟਿਆਲਾ, 15 ਜਨਵਰੀ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਉਨ੍ਹਾਂ ਦੇ ਸਮਰਥਨ ਵਿਚ ਅੱਜ ਤੋਂ 111 ਕਿਸਾਨ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਹਨ। ਇਸ ਕਾਰਨ ਖਨੌਰੀ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਰਹੱਦ ਨੇੜੇ ਕਿਸਾਨ ਮਰਨ ਵਰਤ ’ਤੇ ਬੈਠੇ ਹਨ।
ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਅਤੇ ਖਨੌਰੀ ਮੋਰਚਾ ਦੇ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ 111 ਕਿਸਾਨਾਂ ਦਾ ਜਥਾ ਡੱਲੇਵਾਲ ਸਮੇਤ ਮਰਨ ਵਰਤ ‘ਤੇ ਬੈਠੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)