ਗੁਜਰਾਤ| ਨਵਸਾਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਫਾਰਚੂਨਰ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਵਿੱਚ 9 ਲੋਕਾਂ ਦੀ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਗਜ਼ਰੀ ਬੱਸ ਅਹਿਮਦਾਬਾਦ ਤੋਂ ਵਲਸਾਡ ਜਾ ਰਹੀ ਸੀ। ਘਟਨਾ ਜ਼ਿਲ੍ਹੇ ਦੇ ਵੇਸਵਾਨ ਪਿੰਡ ਦੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਉਨ੍ਹਾਂ ਨੇ ਕਿਹਾ- ਗੁਜਰਾਤ ਦੇ ਨਵਸਾਰੀ ‘ਚ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।