ਜਲੰਧਰ | ਸ਼ਹਿਰ ‘ਚ ਪੀਏਪੀ ਚੌਕ ਨੇੜੇ ਅੰਮ੍ਰਿਤਸਰ ਹਾਈਵੇ ‘ਤੇ ਮੀਂਹ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਈਵੇ ‘ਤੇ ਕਈ ਵਾਹਨ ਆਪਸ ‘ਚ ਟਕਰਾ ਗਏ ਅਤੇ ਇਕ ਵਾਹਨ ਬਚਾਅ ਕਰਦੇ ਹੋਏ ਟਕਰਾਅ ਕੇ ਪਲਟ ਗਿਆ। ਹਾਦਸੇ ਤੋਂ ਬਾਅਦ ਹਾਈਵੇ ‘ਤੇ ਜਾਮ ਲੱਗ ਗਿਆ। ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਕਰੇਨ ਦੀ ਮਦਦ ਨਾਲ ਵਾਹਨ ਨੂੰ ਪਾਸੇ ਕਰਕੇ ਜਾਮ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਨ ਸ਼ਹਿਰ ਵਿਚ ਜਾਮ ਦੀ ਸਥਿਤੀ ਬਣੀ ਹੋਈ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ