ਹੁਸ਼ਿਆਰਪੁਰ, 26 ਅਕਤੂਬਰ | ਗੜ੍ਹਦੀਵਾਲਾ ਕਸਬਾ ਦਸੂਹਾ ਹੁਸ਼ਿਆਰਪੁਰ ਰੋਡ ‘ਤੇ ਅੱਜ ਸਵੇਰੇ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਅਤੇ ਇਕ ਹੋਰ ਔਰਤ ਗੰਭੀਰ ਜ਼ਖਮੀ ਹੋ ਗਈ।
ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਟੂਰਿਸਟ ਬੱਸ ਨਾਲ ਟਕਰਾਉਣ ਤੋਂ ਬਾਅਦ ਇਕ ਹੋਰ ਕਾਰ ਨਾਲ ਟਕਰਾ ਗਈ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਧਮੀਆਂ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)