ਬਠਿੰਡਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ਮਾਨਸਾ ਰੋਡ ‘ਤੇ ਪਿੰਡ ਕੋਟ ਸ਼ਮੀਰ ਨੇੜੇ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਵੈਗਨਰ ਕਾਰ ਵਿਚ ਸਵਾਰ ਹੋ ਕੇ ਬਠਿੰਡਾ ਤੋਂ ਤਲਵੰਡੀ ਸਾਬੋ ਵੱਲ ਜਾ ਰਹੇ ਸਨ।
ਜਦੋਂ ਉਹ ਗੁਰਦੁਆਰਾ ਜੰਡਾਲੀਸਰ ਸਾਹਿਬ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਮ੍ਰਿਤਕ ਸੁਖਜਿੰਦਰ ਸਿੰਘ ਦੇ 2 ਸਾਥੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ।