ਬਠਿੰਡਾ, 23 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਲ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਕਾਰ ਦੇ ਡਿਵਾਈਡਰ ਨਾਲ ਟਕਰਾਉਣ ‘ਤੇ ਹਾਦਸਾ ਹੋਇਆ।

ਜਾਣਕਾਰੀ ਮੁਤਾਬਕ ਕਾਰ ਵਿਚ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਤੇ 2 ਗੰਭੀਰ ਫੱਟੜ ਦੱਸੇ ਜਾ ਰਹੇ ਹਨ। ਚਾਰੇ ਨੌਜਵਾਨ ਐੱਮਬੀਬੀਐੱਸ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਡੇ ਉਡ ਗਏ। ਜਿਹੜੇ 2 ਨੌਜਵਾਨ ਗੰਭੀਰ ਜ਼ਖਮੀ ਦੱਸ ਗਏ ਹਨ, ਉਨ੍ਹਾਂ ਨੂੰ ਆਦੇਸ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।

ਵੇਖੋ ਵੀਡੀਓ 

https://www.facebook.com/punjabibulletinworld/videos/349004694433427