ਜਲੰਧਰ, 9 ਅਕਤੂਬਰ | ਜੰਡਿਆਲਾ ਫਗਵਾੜਾ ਰੋਡ ‘ਤੇ ਸਕੂਟੀ ਸਵਾਰ ਜੋੜੇ ਨੂੰ ਓਵਰਲੋਡ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 45 ਸਾਲਾ ਔਰਤ ਦੀ ਮੌਤ ਹੋ ਗਈ। ਇਸ ਦੌਰਾਨ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਔਰਤ ਦੀ ਪਛਾਣ ਵੰਦਨਾ ਕਾਲੀਆ ਵਾਸੀ ਨੂਰਮਹਿਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 12 ਵਜੇ ਵਾਪਰੀ। ਜਲੰਧਰ-ਫਗਵਾੜਾ ਰੋਡ ‘ਤੇ ਟੀ ​​ਪੁਆਇੰਟ ਨੇੜੇ ਓਵਰਲੋਡ ਟਰੈਕਟਰ ਟਰਾਲੀ ਚਾਲਕ ਨੇ ਸਕੂਟੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਘਟਨਾ ‘ਚ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਵੰਦਨਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜੰਡਿਆਲਾ ਥਾਣਾ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਟੀ ਪੁਆਇੰਟ ਨੇੜੇ ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨੂਰਮਹਿਲ ਦਾ ਰਹਿਣ ਵਾਲਾ ਜਗਜੀਤ ਕਾਲੀਆ ਆਪਣੀ ਪਤਨੀ ਵੰਦਨਾ ਕਾਲੀਆ ਨਾਲ ਸਕੂਟਰ ’ਤੇ ਨੂਰਮਹਿਲ ਤੋਂ ਆਪਣੇ ਸਹੁਰੇ ਘਰ ਗਿਆ ਸੀ। ਇਸ ਦੌਰਾਨ ਓਵਰਲੋਡ ਰੇਤ ਨਾਲ ਭਰੀ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।