ਤਰਨਤਾਰਨ ਜ਼ਿਲ੍ਹੇ ਵਿੱਚ ਪੱਟੀ ਰੋਡ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇੱਕ ਤੇਜ਼ ਰਫ਼ਤਾਰ ਟਰੱਕ ਨੇ ਲੰਘ ਰਹੀ ਇੱਕ ਕਾਰ ਨੂੰ ਦਰੜ ਦਿੱਤਾ। ਹਾਦਸੇ ਦੌਰਾਨ ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਅਮਨਦੀਪ ਕੌਰ ਤੇ ਭਾਬੀ ਮਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪਿੰਡ ਜੌੜਾ ਨਾਲ ਦੇ ਰਹਿਣ ਵਾਲਾ ਪਰਮਜੀਤ ਸਿੰਘ ਆਪਣੀ ਪਤਨੀ ਅਮਨਦੀਪ ਸਿੰਘ ਅਤੇ ਭਰਜਾਈ ਮਨਪ੍ਰੀਤ ਕੌਰ ਨਾਲ ਐਤਵਾਰ ਸਵੇਰੇ ਕਾਰ ਨੰਬਰ ਪੀਬੀ 02ਬੀ ਵਾਈ 1290 ਵਿੱਚ ਸ੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ। ਜਦੋਂ ਕਾਰ ਪਿੰਡ ਜੰਡੋਕੇ ਨੇੜੇ ਪੁੱਜੀ ਤਾਂ ਪਿੱਛਿਓਂ ਇੱਕ ਤੇਜ਼ ਰਫ਼ਤਾਰ ਟਰੱਕ ਪੀਬੀ 08 ਐਫ 1523 ਨੇ ਆ ਕੇ ਕਾਰ ਨੂੰ ਦਰੜ ਦਿੱਤਾ।
ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਅਮਨਦੀਪ ਕੌਰ ਅਤੇ ਭਾਬੀ ਮਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਬ-ਇੰਸਪੈਕਟਰ ਇਕਬਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਪਰਮਜੀਤ ਸਿੰਘ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਦੋਵੇਂ ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।