ਜਲੰਧਰ | ਕਰਤਾਰਪੁਰ ‘ਚ ਜੰਗ-ਏ-ਅਜ਼ਾਦੀ ਨੇੜੇ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਜਲੰਧਰ ਵੱਲ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਬੱਸ ਦੇ ਪਰਖਚੇ ਉੱਡ ਗਏ ਤੇ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ‘ਚ 15 ਤੋਂ ਵੱਧ ਸਵਾਰੀਆਂ ਤੇ ਟਰੱਕ ਡਰਾਈਵਰ ਜ਼ਖਮੀ ਹੋਇਆ। ਟਰੱਕ ‘ਚ ਫਸੇ ਡਰਾਈਵਰ ਨੂੰ ਕੱਢਣ ਲਈ ਕਰੀਬ 1 ਘੰਟੇ ਦੀ ਜੱਦੋ-ਜਹਿਦ ਕਰਨੀ ਪਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਨਸ਼ੇ ਦੀ ਹਾਲਤ ‘ਚ ਸੀ।
DSP ਸੁਖਪਾਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਕਰੀਬ 8 ਵਜੇ ਅੰਮ੍ਰਿਤਸਰ ਵੱਲੋਂ PRTC ਦੀ ਬੱਸ ਆ ਰਹੀ ਸੀ, ਜਿਵੇਂ ਹੀ ਬੱਸ ਜੰਗ-ਏ-ਅਜ਼ਾਦੀ ਦੇ ਕੋਲ ਪਹੁੰਚੀ ਤਾਂ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਉਸ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ।
ਟਰੱਕ ਬੱਸ ਦੀ ਡਰਾਈਵਰ ਵਾਲੀ ਸਾਈਡ ਵੱਲ ਟਕਰਾਇਆ, ਜਿਸ ਕਾਰਨ ਬੱਸ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 15 ਦੇ ਕਰੀਬ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ।
ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੀ ਛੱਤ ਤੱਕ ਉੱਡ ਗਈ। DSP ਨੇ ਦੱਸਿਆ ਕਿ ਟਰੱਕ ਡਰਾਈਵਰ ਹਰਪਾਲ ਸਿੰਘ ਅੰਮ੍ਰਿਤਸਰ ਵੱਲੋਂ ਆ ਰਿਹਾ ਸੀ, ਜੋ ਕੱਟ ਨਾ ਮਿਲਣ ਕਾਰਨ ਟਰੱਕ ਗਲਤ ਸਾਈਡ ਵੱਲ ਲੈ ਕੇ ਆ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਣ ‘ਤੇ ਥਾਣਾ ਕਰਤਾਰਪੁਰ ਦੇ ਮੁਖੀ ਰਾਜੀਵ ਕੁਮਾਰ ਸਮੇਤ DSP ਸੁਖਪਾਲ ਸਿੰਘ ਮੌਕੇ ‘ਤੇ ਪਹੁੰਚੇ।
DSP ਸੁਖਪਾਲ ਸਿੰਘ ਨੇ ਲੋਕਾਂ ਦੀ ਮਦਦ ਨਾਲ ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰੱਕ ਡਰਾਈਵਰ ਹਰਪਾਲ ਸਿੰਘ ਨੂੰ ਬਾਹਰ ਕੱਢਿਆ। ਹਰਪਾਲ ਸਿੰਘ ਸਮੇਤ ਹਾਦਸੇ ‘ਚ ਜ਼ਖਮੀ ਹੋਈਆਂ ਸਵਾਰੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।
ਜ਼ਖਮੀਆਂ ‘ਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਨਸ਼ੇ ਦੀ ਹਾਲਤ ‘ਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ